ਮੌੜ ਮੰਡੀ ਬੰਬ ਧਮਾਕਾ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਸਟੇਟਸ ਰਿਪੋਰਟ ਦਾਇਰ ਕਰਕੇ ਹਾਈ ਕੋਰਟ ਨੂੰ ਦੱਸਿਆ ਕਿ ਇਸ ਕੇਸ ਦੇ ਤਿੰਨ ਮੁਲਜ਼ਮਾਂ, ਜੋ ਹਾਲੇ ਤੱਕ ਫਰਾਰ ਹਨ, ਦੀ ਜਾਇਦਾਦ ਕੁਰਕ ਕਰ ਦਿੱਤੀ ਗਈ ਹੈ ਪਰ ਕੋਈ ਬੋਲੀਕਾਰ ਨਹੀਂ ਆਇਆ ਅਤੇ ਬਾਕੀ ਜਾਇਦਾਦਾਂ ਦੀ ਵੀ ਜਲਦੀ ਨਿਲਾਮੀ ਕੀਤੀ ਜਾਵੇਗੀ। ਬਠਿੰਡਾ ਦੇ ਐੱਸਐੱਸਪੀ ਦੀਪਕ ਪਾਰੀਕ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਸੀ ਕਿ ਤਿੰਨਾਂ ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਪਿਛਲੀ ਸੁਣਵਾਈ ‘ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਸੀ ਕਿ ਘਟਨਾ ਦੇ 7 ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਮੁੱਖ ਦੋਸ਼ੀ ਨੂੰ ਗਿ੍ਫ਼ਤਾਰ ਕਰਨ ‘ਚ ਨਾਕਾਮ ਰਹੀ ਹੈ। ਮੁੱਖ ਮੁਲਜ਼ਮ ਅਮਰੀਕ ਸਿੰਘ ਨੂੰ ਗਿ੍ਫ਼ਤਾਰ ਨਾ ਕਰਨ ‘ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਸੀ ਅਤੇ ਜ਼ਬਤ ਕੀਤੀ ਜਾਇਦਾਦ ਦੀ ਨਿਲਾਮੀ ਸਬੰਧੀ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਸਨ ਅਤੇ ਨਾਲ ਹੀ ਪੰਜਾਬ ਸਰਕਾਰ ਤੋਂ ਹੁਣ ਤੱਕ ਹੋਈ ਜਾਂਚ ਅਤੇ ਕਾਰਵਾਈ ਦੀ ਸਟੇਟਸ ਰਿਪੋਰਟ ਵੀ ਤਲਬ ਕੀਤੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.