IndiaTop News

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਹੁਣ ਸੁਪਰੀਮ ਕੋਰਟ ਨੇ ਕੀਤੀ ਟਿਪਣੀ

ਨਵੀਂ ਦਿੱਲੀ: ਪਿਛਲੇ 6 ਮਹੀਨੀਆਂ ਤੋਂ ਲਗਾਤਾਰ ਸ਼ੰਭੂ ਬਾਰਡਰ ‘ਤੇ ਕਿਸਾਨਾਂ ਵੱਲੋਂ ਫਸਲਾਂ ‘ਤੇ MSP ਦੀ ਗ੍ਰਾਂਟੀ ਅਤੇ ਹੋਰ ਮੰਗਾਂ ਨੂੰ ਲੈ ਕੇ ਸ਼ਾਂਤੀਮਈ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੀਤੇ ਦਿਨ ਜਿਥੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੰਭੂ ਸਰਹੱਦ ਤੋਂ ਬੈਰੀਕੇਡ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ ਉਥੇ ਹੀ ਹੁਣ ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਵੱਲੋਂ ਬੰਦ ਕੀਤੇ ਹਾਈਵੇਅ ਬਾਰੇ ਸੁਪਰੀਮ ਕੋਰਟ ਨੇ ਵੱਡੀ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਆਖਿਆ ਹੈ ਕਿ ਸਰਕਾਰ ਹਾਈਵੇਅ ਨੂੰ ਕਿਵੇਂ ਰੋਕ ਸਕਦੀ ਹੈ? ਅਦਾਲਤ ਨੇ ਆਖਿਆ ਹੈ ਕਿ ਕੋਈ ਸਰਕਾਰ ਕਿਸੇ ਹਾਈਵੇਅ ਨੂੰ ਕਿਵੇਂ ਰੋਕ ਸਕਦੀ ਹੈ। ਟ੍ਰੈਫਿਕ ਨੂੰ ਕੰਟਰੋਲ ਕਰਨਾ ਸੂਬਾ ਸਰਕਾਰ ਦਾ ਕੰਮ ਹੈ।

ਪਹਾੜ ਡਿੱਗਣ ਨਾਲ ਬੰਦ ਹੋਇਆ ਬਦਰੀਨਾਥ ਹਾਈਵੇਅ ਅੱਜ ਸ਼ਾਮ ਤੱਕ ਖੁੱਲ੍ਹਣ ਦੀ ਉਮੀਦ

ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਕਈ ਲੋਕ ਹਿੱਤ ਪਟੀਸ਼ਨਾਂ ਉਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਹਫ਼ਤੇ ਵਿੱਚ ਇਹ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਹਨ। ਦੋਵਾਂ ਸੂਬਿਆਂ ਨੂੰ ਇਸ ਮਾਮਲੇ ਵਿਚ ਤਾਲਮੇਲ ਕਰਨ ਲਈ ਕਿਹਾ ਗਿਆ ਹੈ। ਇਸ ਬਾਰੇ ਵਿਸਥਾਰਿਤ ਹੁਕਮ ਆਉਣੇ ਬਾਕੀ ਹਨ। ਸ਼ੰਭੂ ਬਾਰਡਰ ਉਤੇ ਬੈਰੀਕੇਡ ਲਗਾਏ ਜਾਣ ਨਾਲ ਕੌਮੀ ਸੜਕ ਮਾਰਗ ’ਤੇ ਆਵਾਜਾਈ ’ਚ ਵਿਘਨ ਪਿਆ ਹੈ ਅਤੇ ਰਾਹਗੀਰਾਂ ਤੋਂ ਇਲਾਵਾ ਵਪਾਰੀ ਤੇ ਸਨਅਤੀ ਹਲਕੇ ਕਾਫ਼ੀ ਔਖ ਵਿਚ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button