PunjabTop News

ਜਲੰਧਰ ਜ਼ਿਮਨੀ ਚੋਣ ‘ਚ ‘ਆਪ’ ਨੂੰ ਮਿਲੀ ਜਿੱਤ ਦਾ ਧੰਨਵਾਦ ਕਰਨ ਲਈ CM ਮਾਨ ਖੁਦ ਕਰਨਗੇ ਵਰਕਰਾਂ, ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ

ਜਲੰਧਰ: ਜਲੰਧਰ ਵਿਚ ਹੋਈ ਜ਼ਿਮਨੀ ਚੋਣਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਦੇ ਹੋਏ ਆਪਣੇ ਵਿਰੋਧੀ ਸ਼ੀਤਲ ਅੰਗੁਰਾਲ ਨੂੰ ਕਰੀਬ ਸਾਢੇ 37 ਹਜ਼ਾਰ ਵੋਟਾਂ ਨਾਲ ਹਰਾਇਆ। ਅਜਿਹੇ ‘ਚ ਵੈਸਟ ਡਿਵੀਜ਼ਨ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹੈ।

ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਹੋਇਆ ਜਾਨਲੇਵਾ ਹਮਲਾ, PM ਮੋਦੀ ਨੇ ਹਮਲੇ ਦੀ ਕੀਤੀ ਨਿੰਦਾਂ

ਇਹ ਜਿੱਤ ਦਰਜ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਪਹੁੰਚਕੇ ਵਰਕਰਾਂ, ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ ਤੇ ਜ਼ਿਮਨੀ ਚੋਣ ਵਿੱਚ ਮਦਦ ਕਰਨ ਵਾਲੇ ਲੋਕਾਂ ਅਤੇ ਆਗੂਆਂ ਦਾ ਧੰਨਵਾਦ ਵੀ ਕਰਨਗੇ। ਦੱਸ ਦਈਏ ਕਿ ਜਲੰਧਰ ਪੱਛਮੀ ਹਲਕੇ ‘ਚ ਜ਼ਿਮਨੀ ਚੋਣ ਹੋਣੀ ਸੀ। ਆਮ ਆਦਮੀ ਪਾਰਟੀ ਨੇ ਭਾਜਪਾ ਛੱਡਣ ਵਾਲੇ ਸਾਬਕਾ ਭਾਜਪਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਸੀ। ਕੱਲ੍ਹ ਯਾਨੀ ਸ਼ਨੀਵਾਰ ਨੂੰ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button