PunjabTop News

ਸਨਰੂਫ ਗੱਡੀ ਵਿੱਚੋਂ ਬਾਹਰ ਖੜ੍ਹ ਕੇ ਨਜ਼ਾਰਾ ਲੈਣ ਵਾਲਿਆ ਖਿਲਾਫ਼ ਪੰਜਾਬ ਪੁਲਿਸ ਕਰੇਗੀ ਸਖ਼ਤੀ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਹੁਣ ਸਨਰੂਫ ਗੱਡੀ ਵਿੱਚੋਂ ਬਾਹਰ ਖੜ੍ਹ ਕੇ ਨਜ਼ਾਰਾ ਲੈਣ ਵਾਲਿਆ ਖਿਲਾਫ਼ ਐਕਸ਼ਨ ਲੈਣ ਦੀ ਤਿਆਰੀ ਕਰ ਲਈ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਨੇ ਇਸ ਸਬੰਧੀ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਪੱਤਰ ਜਾਰੀ ਕੀਤਾ ਹੈ। ਪੱਤਰ ‘ਚ ਕਿਹਾ ਗਿਆ ਹੈ ਕਿ ਬੱਚੇ ਕਾਰਾਂ ਦੀ ਛੱਤ ‘ਤੇ ਸਨਰੂਫ ਰਾਹੀਂ ਨਿਕਲਦੇ ਹਨ ਅਤੇ ਨੈਸ਼ਨਲ ਹਾਈਵੇਅ, ਸੂਬੇ ਅਤੇ ਸ਼ਹਿਰ ਵਿਚ ਰੌਲਾ ਪਾਉਂਦੇ ਹਨ, ਜਿਸ ਕਾਰਨ ਡ੍ਰਾਈਵਰਾਂ ਦਾ ਧਿਆਨ ਭਟਕ ਜਾਂਦਾ ਹੈ ਅਤੇ ਹਾਦਸੇ ਦਾ ਡਰ ਬਣਿਆ ਰਹਿੰਦਾ ਹੈ।

ਜਲੰਧਰ ਤੋਂ ‘ਆਪ’ ਪਾਰਟੀ ਵਿਧਾਇਕ ਮਹਿੰਦਰ ਭਗਤ ਨੂੰ ਕੈਬਨਿਟ ਕੁਰਸੀ ਦੇਣ ਦੀ ਤਿਆਰੀਆਂ?

ਇਸ ਦੇ ਖਿਲਾਫ ਬੈਂਗਲੁਰੂ ਪੁਲਿਸ ਵੱਲੋਂ ਚਲਾਨ ਪੇਸ਼ ਕੀਤੇ ਜਾ ਰਹੇ ਹਨ। ਇਸ ਤਹਿਤ ਪੰਜਾਬ ਦੇ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਆਪਣੇ ਅਧੀਨ ਤਾਇਨਾਤ ਮੁਲਾਜ਼ਮਾਂ/ਟਰੈਫਿਕ ਕਰਮਚਾਰੀਆਂ ਨੂੰ ਹਦਾਇਤ ਕੀਤੀ ਜਾਵੇ ਕਿ ਅਗਰ ਕੋਈ ਵਹੀਕਲ/ਕਾਰ ਦੌਰਾਨੇ ਚੈਕਿੰਗ ਨੋਟਿਸ ਵਿੱਚ ਆਉਂਦੀ ਹੈ ਤਾਂ ਉਸ ਦੇ ਖਿਲਾਫ਼ ਮੋਟਰ ਵਹੀਕਲ ਐਕਟ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

158

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button