PunjabTop News

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਸੁਣਾਈ ਗਈ ਧਾਰਮਿਕ ਸਜ਼ਾ

ਅੰਮ੍ਰਿਤਸਰ: ਪੰਜ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਅੱਜ ਤਕਰੀਬਨ 2 ਘੰਟੇ ਲਗਾਤਾਰ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਜਥੇਦਾਰਾਂ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਇਲਜ਼ਾਮ ‘ਚ ਧਾਰਮਿਕ ਸਜ਼ਾ ਸੁਣਾਈ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਮੁਕੰਮਲ, ਸਾਬਕਾ ਜਥੇਦਾਰ ਇਕਬਾਲ ਸਿੰਘ ਤਨਖਾਹੀਆ ਕਰਾਰ,

ਜਥੇਦਾਰ ਰਘਬੀਰ ਸਿੰਘ ਨੇ ਸਜ਼ਾ ਸੁਣਾਉਂਦਿਆ ਕਿਹਾ ਕਿ 11 ਦਿਨ ਲਗਾਤਾਰ ਜਪੁਜੀ ਸਾਹਿਬ ਦੇ ਪਾਠ ਕਰਨੇ ਹੋਣਗੇ। ਗੁਰਦੁਆਰਾ ਸਾਹਿਬ ਵਿੱਚ ਲਗਾਤਾਰ 1 ਘੰਟਾ ਕੀਰਤਨ ਸਰਵਣ ਕਰਨਾ ਹੋਵੇਗਾ। ਕੀਰਤਨ ਸਰਵਣ ਕਰਨ ਤੋਂ ਬਾਅਦ 500 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button