ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ 26 ਜੂਨ 2024 ਨੂੰ ਕਮਲ ਕੰਤ ਨਾਮਕ ਵਿਅਕਤੀ ਜੋ ਕਿ ਅੰਮ੍ਰਿਤਸਰ ਵਿੱਚ ਆਨਲਾਈਨ ਮੋਬਾਈਲ ਖਰੀਦਣ ਅਤੇ ਵੇਚਣ ਦਾ ਕਾਰੋਬਾਰ ਕਰਦਾ ਹੈ। ਉਸ ਦੇ ਕੋਲੋਂ ਸੁਧੀਰ ਸੂਰੀ ਦੇ ਪੁੱਤਰ ਮਾਣਕ ਸੂਰੀ ਤੇ ਪਾਰਸ ਸੂਰੀ ਨੇ 6 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। 6 ਲੱਖ ਰੁਪਏ ਦੀ ਫਿਰੌਤੀ ਲੈਣ ਬਾਅਦ ਇਹਨਾਂ ਨੇ 15 ਲੱਖ ਰੁਪਏ ਦੀ ਰਸੀਦ ਕੱਟ ਕੇ ਉਸ ਨੂੰ ਦੇ ਦਿੱਤੀ ਤੇ ਕਿਹਾ ਕਿ ਇਹ ਸ਼ਿਵ ਸੈਨਾ ਦੇ ਲਈ ਦਾਨ ਹੈ।ਇਸ ਤੋਂ ਬਾਅਦ ਪੀੜਤ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਪਾਰਸ ਸੂਰੀ ਅਤੇ ਮਾਣਕ ਸੂਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਸੁਖਜਿੰਦਰ ਸਿੰਘ ਅਤੇ ਗੁਰਮੀਤ ਸਿੰਘ ਨਾਮਕ ਵਿਅਕਤੀਆਂ ਉੱਤੇ ਵੀ ਮਾਮਲਾ ਦਰਜ ਕੀਤਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਹੁਣ ਇਹਨਾਂ ਦੋਵਾਂ ਦੀ ਪੁਲਿਸ ਸੁਰੱਖਿਆ ਵੀ ਵਾਪਸ ਲੈ ਲਈ ਜਾਵੇਗੀ। ਫਿਲਹਾਲ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.