Press ReleasePunjabTop News

ਜਿਹਨਾਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤਾ, ਉਹਨਾਂ ਆਗੂਆਂ ਲਈ ਪਾਰਟੀ ਦੇ ਮੁੱਖ ਦਫਤਰ ਵਿਚ ਕੋਈ ਥਾਂ ਨਹੀਂ: ਅਕਾਲੀ ਦਲ

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਚੋਣਾਂ ਅਤੇ ਜ਼ਿਮਨੀ ਚੋਣਾਂ ਨੂੰ ਲੈ ਕੇ ਪਾਰਟੀ ਦੇ ਮੁੱਖ ਦਫਤਰ ਵਿਚ ਤਿਆਰੀ ਮੀਟਿੰਗਾਂ ਕੀਤੀਆਂ: ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 15 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਜਿਹੜੇ ਆਗੂਆਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤੇ ਹਨ, ਉਹਨਾਂ ਲਈ ਮੁੱਖ ਦਫਤਰ ਵਿਚ ਕੋਈ ਥਾਂ ਨਹੀਂ ਹੈ ਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਵਰਕਰ ਅਜਿਹੇ ਤੱਤਾਂ ਨੂੰ ਬਰਦਾਸ਼ਤ ਨਹੀਂ ਕਰਨਗੇ। ਸੀਨੀਅਰ ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਦੇ ਸੀਨੀਅਰ ਆਗੂਆਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਪਾਰਟੀ ਮੁੱਖ ਦਫਤਰ ਵਿਚ ਲੜੀਵਾਰ ਮੀਟਿੰਗਾਂ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਪ੍ਰਗਟਾਵਾ ਕੀਤਾ। ਡਾ. ਦਲਜੀਤ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦਾ ਮੁੱਖ ਦਫਤਰ ਹਰੇਕ ਵਾਸਤੇ ਹੈ। ਉਹਨਾਂ ਕਿਹਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਹਲਕਾ ਇੰਚਾਰਜਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਇਸਤਰੀ ਅਕਾਲੀ ਦਲ, ਐਸ ਸੀ ਵਿੰਗ, ਓ ਬੀ ਸੀ ਵਿੰਗ ਤੇ ਯੂਥ ਅਕਾਲੀ ਦਲ ਸਮੇਤ ਵੱਖ-ਵੱਖ ਵਿੰਗਾਂ ਨਾਲ ਮੀਟਿੰਗਾਂ ਕੀਤੀਆਂ ਤੇ ਹਾਲ ਹੀ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵੀ ਮੀਟਿੰਗ ਕੀਤੀ। ਉਹਨਾਂ ਕਿਹਾ ਕਿ ਜਿਹੜੇ ਆਗੂ ਆਪਣੇ ਆਪ ਨੂੰ ਅਕਾਲੀ ਦਲ ਦੇ ਬਾਗੂ ਕਹਾਉਂਦੇ ਹਨ, ਉਹਨਾਂ ਨੇ ਇਹਨਾਂ ਮੀਟਿੰਗਾਂ ਵਿਚ ਭਾਗ ਨਹੀਂ ਲਿਆ ਹਾਲਾਂਕਿ ਸਾਰਿਆਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਸੀ।

1,50,000 ਰੁਪਏ ਰਿਸ਼ਵਤ ਲੈਂਦਾ ਪ੍ਰਾਇਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਉਹਨਾਂ ਕਿਹਾ ਕਿ ਹੁਣ ਇਹਨਾਂ ਆਗੂਆਂ ਨੇ ਆਪਣੀ ਪਾਰਟੀ ਖਿਲਾਫ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਤੇ ਦਾਅਵੇ ਕਰ ਰਹੇ ਹਨ ਕਿ ਉਹਨਾਂ ਪਾਰਟੀ ਦੇ ਮੁੱਖ ਦਫਤਰ ਵਿਚ ਮੀਟਿੰਗਾਂ ਕੀਤੀਆਂ ਹਨ। ਉਹਨਾਂ ਕਿਹਾਕਿ ਅਜਿਹੇ ਆਗੂਆਂ ਲਈ ਪਾਰਟੀ ਮੁੱਖ ਦਫਤਰ ਵਿਚ ਕੋਈ ਥਾਂ ਨਹੀਂ ਹੈ। ਅਕਾਲੀ ਆਗੂ ਨੇ ਸਪਸ਼ਟ ਕੀਤਾ ਕਿ ਪਾਰਟੀ ਦਾ ਇਕ ਸੰਵਿਧਾਨ ਹੈ ਅਤੇ ਚੁਣੇ ਹੋਏ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਹਨ। ਉਹਨਾਂ ਕਿਹਾ ਕਿ ਪ੍ਰਧਾਨ ਦੀ ਚੋਣ ਨਿਯਮਾਂ ਮੁਤਾਬਕ ਲੋਕਤੰਤਰੀ ਪ੍ਰਕਿਰਿਆ ਅਨੁਸਾਰ ਹੁੰਦੀ ਹੈ। ਉਹਨਾਂ ਕਿਹਾ ਕਿ ਪਾਰਟੀ ਦਫਤਰ ਵੀ ਪ੍ਰਧਾਨ ਵੱਲੋਂ ਦਿੱਤੇ ਜਾਂਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਚਲਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਤੁਸੀਂ ਪ੍ਰਧਾਨ ਦੀ ਲੀਡਰਸ਼ਿਪ ਨੂੰ ਚੁਣੌਤੀ ਦੇ ਕੇ ਪਾਰਟੀ ਦਫਤਰ ਵਿਚ ਮੀ‌ਟਿੰਗਾਂ ਨਹੀਂ ਕਰ ਸਕਦੇ। ਅੱਜ ਹੋਈਆਂ ਮੀਟਿੰਗਾਂ ਦੇ ਵੇਰਵੇ ਸਾਂਝੇ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਇਸ ਮੀਟਿੰਗ ਦਾ ਮਕਸਦ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਾਸਤੇ ਵੋਟਰਾਂ ਦੀਆਂ ਵੋਟਾਂ ਬਣਵਾਉਣ ਵਾਸਤੇ ਲੀਡਰਸ਼ਿਪ ਨੂੰ ਸਰਗਰਮ ਕਰਨਾ ਸੀ। ਉਹਨਾਂ ਕਿਹਾ ਕਿ ਪਾਰਟੀ ਆਗੂਆਂ ਨੇ ਇਸ ਸਬੰਧੀ ਸੁਝਾਅ ਦਿੱਤੇ ਹਨ ਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਆਉਂਦੇ ਦਿਨਾਂ ਵਿਚ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਆਉਂਦੀਆਂ ਚਾਰ ਜ਼ਿਮਨੀ ਚੋਣਾਂ ਵਾਸਤੇ ਪਾਰਟੀ ਦੇ ਆਗੂਆਂ ਦੀਆਂ ਡਿਊਟੀਆਂ ਲਗਾਉਣ ਵਾਸਤੇ ਵੀ ਮੀਟਿੰਗ ਕੀਤੀ ਗਈ ਹੈ।

ਹੋ ਸਕਦਾ ਹੈ ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ, ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ ਮਹਿੰਦਰ ਭਗਤ

ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਤਾਲਮੇਲ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤੇ ਯੂਥ ਅਕਾਲੀ ਦਲ ਦੀ ਮੀਟਿੰਗ ਵੱਖਰੇ ਤੌਰ ’ਤੇ ਹੋਈ ਹੈ। ਡਾ. ਚੀਮਾ ਨੇ ਦੱਸਿਆ ਕਿ ਆਉਂਦੇ ਦਿਨਾਂ ਵਿਚ ਇਹਨਾਂ ਮਾਮਲਿਆਂ ’ਤੇ ਹੋਰ ਪਾਰਟੀਆਂ ਹੋਣਗੀਆਂ ਕਿਉਂਕਿ ਅੱਜ ਦੀਆਂ ਮੀਟਿੰਗਾਂ ਵਿਚ ਸਿਰਫ ਸੂਬੇ ਦੀ ਰਾਜਨੀਤੀ ਦੇ ਨਜ਼ਦੀਕੀ ਸ਼ਹਿਰਾਂ ਤੋਂ ਲੀਡਰਸ਼ਿਪ ਪਹੁੰਚੀ ਸੀ। ਅੱਜ ਦੀਆਂ ਦੀ ਮੀਟਿੰਗਾਂ ਵਿਚ ਜਿਹਨਾਂ ਨੇ ਸ਼ਮੂਲੀਅਤ ਕੀਤੀ ਉਹਨਾਂ ਵਿਚ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਐਨ ਕੇ ਸ਼ਰਮਾ, ਮਨਤਾਰ ਸਿੰਘ ਬਰਾੜ, ਸਰਬਜੀਤ ਸਿੰਘ ਝਿੰਜਰ, ਪਰਮਬੰਸ ਸਿੰਘ ਰੋਮਾਣਾ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਵਰਦੇਵ ਸਿੰਘ ਮਾਨ, ਗੁਰਚਰਨ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਜਗਦੀਪ ਸਿੰਘ ਚੀਮਾ, ਦਰਬਾਰਾ ਸਿੰਘ ਗੁਰੂ, ਕਰਨੈਲ ਸਿੰਘ ਪੀਰਮੁਹੰਮਦ, ਨਛੱਤਰ ਸਿੰਘ ਗਿੱਲ, ਯਾਦਵਿੰਦਰ ਸਿੰਘ ਯਾਦੂ, ਅਰਸ਼ਦੀਪ ਸਿੰਘ ਕਲੇਰ, ਰਣਬੀਰ ਸਿੰਘ ਢਿੱਲੋਂ, ਸੁਖਦੀਪ ਸਿੰਘ ਸੁਕਰ, ਗੁਰਬਖਸ਼ ਸਿੰਘ ਖਾਲਸਾ, ਸ਼ਰਨਜੀਤ ਸਿੰਘ ਰਜਵਾੜਾ, ਮਨਮੋਹਨ ਸਿੰਘ ਮੁਕਾਰੋਂਪੁਰ, ਭੁਪਿੰਦਰ ਸਿੰਘ ਭਿੰਦਾ, ਹੇਮੰਤ ਕੁਮਾਰ ਹੌਬੀ ਰਾਹੋਂ, ਮਨਜਿੰਦਰ ਸਿੰਘ ਬਿੱਟੂ, ਗੁਰਇਕਬਾਲ ਸਿੰਘ ਮਾਹਲ, ਅਵਤਾਰ ਸਿੰਘ ਰਈਆ, ਜਗਸੀਰ ਸਿੰਘ ਬੱਬੂ ਜੈਮਲਵਾਲਾ, ਜਸਮੇਲ ਸਿੰਘ ਬੋਂਦਲੀ, ਮਨਜੀਤ ਸਿੰਘ ਮਦਨੀਪੁਰ, ਪਰਵਿੰਦਰ ਸਿੰਘ ਸੋਹਾਣਾ, ਵਿਨਰਜੀਤ ਸਿੰਘ ਗੋਲਡੀ, ਹਰਬਿੰਦਰ ਸਿੰਘ ਹੈਰੀ ਸੰਧੂ, ਪਰਮਜੀਤ ਸਿੰਘ ਢਿੱਲੋਂ, ਤੇਜਿੰਦਰ ਸਿੰਘ ਨਿੱਝਰ, ਆਕਾਸ਼ਦੀਪ ਸਿੰਘ ਮਿੱਡੂਖੇੜਾ, ਗੁਰਪ੍ਰੀਤ ਸਿੰਘ ਲਾਪਰਾਂ, ਰਾਜਿੰਦਰ ਸਿੰਘ ਜੀਤ, ਪਰਮਜੀਤ ਸਿੰਘ ਮੱਕੜ, ਹਰਜਤਿੰਦਰ ਸਿੰਘ ਬਾਜਵਾ, ਹਰਮਿੰਦਰ ਸਿੰਘ ਜਰਗ, ਭੁਪਿੰਦਰ ਜਾਡਲਾ, ਜਥੇਦਾਰ ਤਾਰਾ ਸਿੰਘ ਸ਼ੇਖੂਪੁਰ, ਸੁਖਵਿੰਦਰ ਸਿੰਘ ਚਿੰਦੀ ਜਸਬੀਰ ਸਿੰਘ ਜੱਸਾ ਅਤੇ ਤਰਨਬੀਰ ਸਿੰਘ ਟਿੰਮੀ ਪੂਨੀਆ ਨੇ ਸ਼ਮੂਲੀਅਤ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button