PunjabPunjabTop News

ਮੋਰਿੰਡਾ ਚ ਤੀਹਰੇ ਕਤਲ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ 70 ਸਾਲ ਦੀ ਕੈਦ

ਜ਼ਿਲ੍ਹਾ ਰੂਪਨਗਰ ਦੇ ਮੋਰਿੰਡਾ ਇਲਾਕੇ ਵਿੱਚ ਚਾਰ ਸਾਲ ਪਹਿਲਾਂ ਹੋਏ ਤੀਹਰੇ ਕਤਲ ਅਤੇ ਇੱਕ ਬੱਚੇ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾਈ ਹੈ। ਇਸ ਸਜ਼ਾ ਤਹਿਤ ਦੋਸ਼ੀ ਨੂੰ 70 ਸਾਲ ਜੇਲ ‘ਚ ਰਹਿਣਾ ਪਵੇਗਾ, ਦੋਸ਼ੀ ਆਲਮ ਵਾਸੀ ਵਾਰਡ ਨੰਬਰ 1 ਸ਼ੂਗਰ ਮਿੱਲ ਰੋਡ ਮੋਰਿੰਡਾ ਜ਼ਿਲਾ ਰੂਪਨਗਰ ਨੇ ਆਪਣੀ ਸਾਲੀ ਜਸਪ੍ਰੀਤ ਕੌਰ ਨਾਲ ਮਿਲ ਕੇ ਆਪਣੀ ਪਤਨੀ ਕਾਜਲ ‘ਤੇ ਹਮਲਾ ਕਰ ਦਿੱਤਾ ਤੇ ਸਾਲੀ ਦੇ ਲੜਕੇ ਸਾਹਿਲ ਤੇ 3 ਜੂਨ 2020 ਨੂੰ ਕੁਹਾੜੀ ਨਾਲ ਵਾਰ ਕਰ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਜਦੋਂ ਸਾਰੇ ਲੋਕ ਸੁੱਤੇ ਹੋਏ ਸਨ। ਇਸ ਤੋਂ ਬਾਅਦ ਮੁਲਜ਼ਮ ਨੇ ਉਸ ਦੇ ਸਹੁਰੇ ਘਰ ਜਾ ਕੇ ਉਸ ਦੀ ਸਾਲੀ ਦੇ ਦੂਜੇ ਲੜਕੇ ਬੌਬੀ ’ਤੇ ਜਾਨਲੇਵਾ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ’ਤੇ ਥਾਣਾ ਸਿਟੀ ਮੋਰਿੰਡਾ ਵਿਖੇ ਧਾਰਾ 302 ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਦੀ ਧਾਰਾ 307 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕਰਨ ਮਗਰੋਂ ਸੈਸ਼ਨ ਜੱਜ ਰੂਪਨਗਰ ਦੀ ਅਦਾਲਤ ਵਿੱਚ ਸੁਣਵਾਈ ਸ਼ੁਰੂ ਹੋਈ। ਸੁਣਵਾਈ ਦੌਰਾਨ ਸੈਸ਼ਨ ਜੱਜ ਰਮੇਸ਼ ਕੁਮਾਰੀ ਨੇ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਲਮ ਨੂੰ ਦੋਸ਼ੀ ਕਰਾਰ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button