NationalTop News

ਭਾਰਤੀ ਜੰਗੀ ਬੇੜੇ ਬ੍ਰਹਮਪੁੱਤਰ ਨੂੰ ਲੱਗੀ ਅੱਗ, ਮਲਾਹ ਲਾਪਤਾ

ਮੁੰਬਈ ਦੇ ਨੇਵਲ ਡਾਕਯਾਰਡ ਵਿੱਚ ਮੁਰੰਮਤ ਦੌਰਾਨ ਭਾਰਤੀ ਜਲ ਸੈਨਾ ਦੇ ਜੰਗੀ ਬੇੜੇ ਆਈਐਨਐਸ ਬ੍ਰਹਮਪੁੱਤਰ ਵਿੱਚ ਇੱਕ ਵੱਡੀ ਅੱਗ ਲੱਗ ਗਈ। ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਪਰ ਜੰਗੀ ਬੇੜਾ ਇਕ ਪਾਸੇ ਝੁਕ ਗਿਆ ਹੈ। ਅੱਗ ਲੱਗਣ ਕਾਰਨ ਜਹਾਜ਼ ਨੂੰ ਕਾਫੀ ਨੁਕਸਾਨ ਹੋਇਆ ਹੈ। ਇਸ ਘਟਨਾ ‘ਚ ਇਕ ਮਲਾਹ ਵੀ ਲਾਪਤਾ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ, ਜਲ ਸੈਨਾ ਦਾ ਕਹਿਣਾ ਹੈ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਜਹਾਜ਼ ਦੀ ਮੁਰੰਮਤ ਕੀਤੀ ਜਾ ਰਹੀ ਸੀ। ਜਲ ਸੈਨਾ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ, ਜਾਣਕਾਰੀ ਮੁਤਾਬਕ ਜਲ ਸੈਨਾ ਦੇ ਸਵਦੇਸ਼ੀ ਜੰਗੀ ਜਹਾਜ਼ ਆਈਐਨਐਸ ਬ੍ਰਹਮਪੁੱਤਰ ਵਿੱਚ ਐਤਵਾਰ ਸ਼ਾਮ ਨੂੰ ਅੱਗ ਲੱਗ ਗਈ। ਘਟਨਾ ਦੇ ਸਮੇਂ ਮੁੰਬਈ ਦੇ ਨੇਵਲ ਡਾਕਯਾਰਡ ‘ਚ ਜਹਾਜ਼ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਜਲ ਸੈਨਾ ਨੇ ਇਕ ਬਿਆਨ ਵਿਚ ਕਿਹਾ ਕਿ ਸਮੁੰਦਰੀ ਜਹਾਜ਼ ਦੇ ਅਮਲੇ ਨੇ ਨੇਵਲ ਡੌਕਯਾਰਡ, ਮੁੰਬਈ ਅਤੇ ਬੰਦਰਗਾਹ ਵਿਚ ਮੌਜੂਦ ਹੋਰ ਜਹਾਜ਼ਾਂ ਦੀ ਅੱਗ ਬੁਝਾਊ ਟੀਮਾਂ ਦੀ ਮਦਦ ਨਾਲ ਸੋਮਵਾਰ ਸਵੇਰ ਤੱਕ ਅੱਗ ‘ਤੇ ਕਾਬੂ ਪਾ ਲਿਆ। ਅੱਗ ਦੇ ਖਤਰੇ ਦਾ ਮੁਲਾਂਕਣ ਕਰਨ ਲਈ ਸੈਨੀਟਾਈਜ਼ੇਸ਼ਨ ਜਾਂਚਾਂ ਸਮੇਤ ਹੋਰ ਕਾਰਵਾਈਆਂ ਵੀ ਕੀਤੀਆਂ ਗਈਆਂ ਹਨ, ਨੇਵੀ ਨੇ ਕਿਹਾ ਕਿ ਜਹਾਜ਼ ‘ਤੇ ਲੱਗੀ ਅੱਗ ਨੂੰ ਬੁਝਾਇਆ ਗਿਆ ਹੈ। ਹਾਲਾਂਕਿ, ਦੁਪਹਿਰ ਬਾਅਦ ਜਹਾਜ਼ ਇੱਕ ਪਾਸੇ ਨੂੰ ਝੁਕਣਾ ਸ਼ੁਰੂ ਹੋ ਗਿਆ। ਜਲ ਸੈਨਾ ਨੇ ਕਿਹਾ, ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਜਹਾਜ਼ ਨੂੰ ਸਿੱਧਾ ਨਹੀਂ ਕੀਤਾ ਜਾ ਸਕਿਆ, ਨੇਵੀ ਨੇ ਕਿਹਾ ਕਿ ਇਕ ਜੂਨੀਅਰ ਮਲਾਹ ਨੂੰ ਛੱਡ ਕੇ ਬਾਕੀ ਸਾਰੇ ਕਰਮਚਾਰੀਆਂ ਨੂੰ ਬਚਾ ਲਿਆ ਗਿਆ ਹੈ, ਮਲਾਹ ਲਾਪਤਾ ਹੈ, ਉਸ ਦੀ ਭਾਲ ਕੀਤੀ ਜਾ ਰਹੀ ਹੈ। ਦੂਜੇ ਪਾਸੇ ਭਾਰਤੀ ਜਲ ਸੈਨਾ ਨੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button