PunjabTop News

ED ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਕਰ ਰਹੀ ਪੁੱਛਗਿਛ

ਚੰਡੀਗੜ੍ਹ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ‘ਚ ਲਗਾਤਾਰ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਅੱਜ ED ਨੇ ਆਸ਼ੂ ਨੂੰ ਜਲੰਧਰ ਸਥਿਤ ED ਦਫ਼ਤਰ ‘ਚ ਤਲਬ ਕੀਤਾ ਹੈ। ਆਸ਼ੂ ED ਦਫ਼ਤਰ ਪਹੁੰਚ ਗਏ ਹਨ ਤੇ ED ਵੱਲੋਂ ਉਨ੍ਹਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪਿਛਲੇ ਸਾਲ ED ਨੂੰ ਤਲਾਸ਼ੀ ਦੌਰਾਨ ਕਰੀਬ ਡੇਢ ਕਰੋੜ ਰੁਪਏ ਦੀਆਂ ਪੰਜ ਸਰਕਾਰੀ ਜਾਇਦਾਦਾਂ ਦੀ ਜਾਣਕਾਰੀ ਮਿਲੀ ਸੀ। ਜਾਂਚ ਏਜੰਸੀ ਨੇ ਸੰਭਾਵਨਾ ਦੇਖੀ ਸੀ ਕਿ ਇਹ ਜਾਇਦਾਦਾਂ ਘੁਟਾਲੇ ਦੇ ਪੈਸੇ ਨਾਲ ਖਰੀਦੀਆਂ ਗਈਆਂ ਸਨ। ਜਾਂਚ ਏਜੰਸੀ ਨੇ ਤਲਾਸ਼ੀ ਦੌਰਾਨ ਮਿਲੇ ਕਰੀਬ 30 ਲੱਖ ਰੁਪਏ ਵੀ ਜ਼ਬਤ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੋਦੀ ਸਰਕਾਰ ਖਿਲਾਫ਼ ਕਿਸਾਨਾਂ ਦਾ ਅਰਥੀ ਫੁੱਕ ਮੁਜਾਹਿਰਾ

ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੀ ਵਾਗਡੋਰ ਸੰਭਾਲ ਰਹੇ ਸਨ ਤਾਂ ਉਨ੍ਹਾਂ ‘ਤੇ ਕਰੀਬ 2,000 ਕਰੋੜ ਰੁਪਏ ਦੇ ਟੈਂਡਰ ‘ਚ ਘਪਲੇ ਦਾ ਦੋਸ਼ ਲੱਗਾ ਸੀ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਹੋਈਆਂ ਸਨ। ਇਸ ਮਾਮਲੇ ਦੀ ਜਾਂਚ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਟਰਾਂਸਪੋਰਟੇਸ਼ਨ ਅਤੇ ਸਪਲਾਈ ਦੇ ਨਾਂ ‘ਤੇ ਕਈ ਫਰਜ਼ੀ ਵਾਹਨਾਂ ਅਤੇ ਉਨ੍ਹਾਂ ਦੀ ਦੁਰਵਰਤੋਂ ਕੀਤੀ ਜਾਂਦੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button