PunjabTop News

ਵਿਜੀਲੈਂਸ ਬਿਊਰੋ ਵੱਲੋਂ ਜ਼ਮੀਨ ਐਕਵਾਇਰ ਘੁਟਾਲੇ ਦੇ ਮਾਮਲੇ ‘ਚ ਰਿਟਾਇਰਡ ਪੀਸੀਐਸ ਅਧਿਕਾਰੀ ਇਕਬਾਲ ਸਿੰਘ ਸੰਧੂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਰਿਆ ਐਨਕਲੇਵ ਐਕਸਟੈਂਸ਼ਨ ਲਈ ਇੰਪਰੂਵਮੈਂਟ ਟਰੱਸਟ ਜਲੰਧਰ ਵੱਲੋਂ 94.97 ਏਕੜ ਜ਼ਮੀਨ ਐਕੁਆਇਰ ਕਰਨ ਦੌਰਾਨ ਹੋਏ ਘਪਲੇ ਦੇ ਸਬੰਧ ਵਿੱਚ ਸੇਵਾਮੁਕਤ ਪੰਜਾਬ ਸਿਵਲ ਸਰਵਿਸਿਜ਼ (ਪੀਸੀਐਸ) ਅਧਿਕਾਰੀ ਇਕਬਾਲ ਸਿੰਘ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀ ਇਕਬਾਲ ਸਿੰਘ ਸੰਧੂ ਉਸ ਸਮੇਂ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਐਸ.ਡੀ.ਐਮ-ਕਮ-ਲੈਂਡ ਐਕਵਾਇਰ ਕੁਲੈਕਟਰ (ਐੱਲ.ਏ.ਸੀ.) ਦੇ ਅਹੁਦੇ ‘ਤੇ ਤਾਇਨਾਤ ਸਨ। ਇਸ ਸਮੇਂ ਦੌਰਾਨ ਅਸਲ ਲਾਭਪਾਤਰੀਆਂ ਦੀ ਜਗ੍ਹਾ ਜਾਅਲੀ ਦਸਤਾਵੇਜ਼ ਤਿਆਰ ਕੀਤੇ ਗਏ। ਥਾਣਾ ਨਵੀਂ ਬਾਰਾਂਦਰੀ ਜਲੰਧਰ ‘ਚ ਆਈ.ਪੀ.ਸੀ. ਦੀ ਧਾਰਾ 409, 419, 420, 465, 467, 468, 201, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ 7, 13 ਤਹਿਤ ਮੁਕੱਦਮਾ ਨੰਬਰ 244 ਮਿਤੀ 29-10-2013 ਦਰਜ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button