Breaking NewsPunjabTop News

ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਵੀ ਅਕਾਲੀ ਦਲ ਤੋਂ ਬਾਹਰ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਵਲੋਂ ਬੀਤੇ ਦੋ ਦਿਨ ਪਹਿਲਾ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਸੀ। ਹਲਾਂਕਿ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਸਿਰੇ ਤੋਂ ਖਾਰਜ ਕਰ ਦਿੱਤਾ ਸੀ ਤੇ ਉਨ੍ਹਾਂ ਕਿਹਾ ਕਿ ਬਰਤਰਫੀ ਦਾ ਅਧਿਕਾਰ ਸਿਰਫ ਵਰਕਿੰਗ ਕਮੇਟੀ ਕੋਲ ਹੈ। ਇਸ ਦੇ ਨਾਲ ਹੀ ਸ. ਢੀਂਡਸਾ ਨੇ ਇਹ ਵੀ ਐਲਾਨ ਕੀਤਾ ਕਿ ਜਲਦੀ ਹੀ ਡੈਲੀਗੇਟਾਂ ਦਾ ਇਜਲਾਸ ਬੁਲਾ ਕੇ ਪਾਰਟੀ ਦਾ ਨਵਾਂ ਢਾਂਚਾ ਖੜ੍ਹਾ ਕੀਤਾ ਜਾਵੇਗਾ।

ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

ਪਰ ਜਦੋਂ ਤੱਕ ਬਾਗੀ ਧੜਾ ਕੋਈ ਵੱਡਾ ਫੈਸਲਾਂ ਲੈਂਦਾ ਉਸ ਤੋਂ ਪਹਿਲਾ ਹੀ ਅ੍ਰੋਮਣੀ ਅਕਾਲੀ ਦਲ ਨੇ ਵੱਡਾ ਫ਼ੈਸਲਾਂ ਲੈਂਦੇ ਹੋਏ ਸੁਖਦੇਵ ਸਿੰਢ ਢੀਂਡਸਾ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਅਕਾਲੀ ਦਲ ਅੰਦਰ ਚੱਲ ਰਹੀ ਜੱਦੋ ਜਹਿਦ ਵਿਚ ਸੁਖਬੀਰ ਬਾਦਲ ਦੇ ਧੜੇ ਵੱਲੋਂ ਇਹ ਵੱਡਾ ਫੈਸਲਾਂ ਮੰਨਿਆਂ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button