Press ReleasePunjabTop News

264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ

ਇਸ ਪ੍ਰਾਜੈਕਟ ਨਾਲ ਸਾਲਾਨਾ ਲਗਭਗ 390 ਐਮ.ਯੂ. ਬਿਜਲੀ ਪੈਦਾ ਹੋਣ ਦੀ ਸੰਭਾਵਨਾ

ਚੰਡੀਗੜ੍ਹ, 7 ਅਗਸਤ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰਵਾਇਤੀ ਈਂਧਨ ‘ਤੇ ਨਿਰਭਰਤਾ ਅਤੇ ਬਿਜਲੀ ਸਬਸਿਡੀ ਦੇ ਬੋਝ ਨੂੰ ਘਟਾਉਣ ਤੋਂ ਇਲਾਵਾ ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਰਾਜ ਸਰਕਾਰ 4 ਮੈਗਾਵਾਟ ਦੀ ਸਮਰੱਥਾ ਵਾਲੇ 66 ਸੂਰਜੀ ਊਰਜਾ ਪਲਾਂਟ (ਕੁੱਲ 264 ਮੈਗਾਵਾਟ ਸਮਰੱਥਾ) ਸਥਾਪਤ ਕਰਨ ‘ਤੇ ਵਿਚਾਰ ਕਰ ਰਹੀ ਹੈ। ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ ਵੀ ਮੌਜੂਦ ਸਨ, ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਵੱਕਾਰੀ ਪ੍ਰਾਜੈਕਟ ਬਾਰੇ ਵਿਚਾਰ-ਵਟਾਂਦਰਾ ਕੀਤਾ।

ਜੁਲਾਈ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 71 ਫੀਸਦੀ ਵਾਧਾ: ਜਿੰਪਾ

ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ‘ਤੇ ਸਾਲਾਨਾ ਲਗਭਗ 390 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਣ ਦੀ ਉਮੀਦ ਹੈ। ਇਸ ਪ੍ਰਾਜੈਕਟ ਤਹਿਤ ਫੀਡਰ ਪੱਧਰੀ ਸੋਲਰਾਈਜ਼ੇਸ਼ਨ ਨੂੰ ਲਾਗੂ ਕਰਨ ਨਾਲ ਤਕਰੀਬਨ 136 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਇਹ ਕਦਮ ਸੂਬੇ ਵਿੱਚ ਲਗਭਗ 1,056 ਕਰੋੜ ਰੁਪਏ ਦਾ ਨਿਵੇਸ਼ ਲਿਆਵੇਗਾ, ਜਿਸ ਨਾਲ ਗੈਰ-ਰਵਾਇਤੀ ਊਰਜਾ ਖੇਤਰ ਵਿੱਚ ਹੁਨਰਮੰਦ ਅਤੇ ਆਪਣੇ ਹੁਨਰ ਨੂੰ ਨਿਖਾਰਨ ਵਿੱਚ ਲੱਗੇ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਨਾਲ ਖੇਤੀਬਾੜੀ ਉਤਪਾਦਨ ਵਧਣ ਦੇ ਨਾਲ-ਨਾਲ ਸੂਬੇ ਦੀ ਪੇਂਡੂ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ।

ਨੇਪਾਲ ਵਿੱਚ ਨੁਵਾਕੋਟ ਇਲਾਕੇ ਚ ਏਅਰ ਡਾਇਨੇਸਟੀ ਦਾ ਹੈਲੀਕਾਪਟਰ ਹਾਦਸਾਗ੍ਰਸਤ, ਪੰਜ ਲੋਕਾਂ ਦੀ ਮੌਤ

ਇਸ ਮੀਟਿੰਗ ਵਿੱਚ ਪੰਜਾਬ ਵਿਕਾਸ ਕਮਿਸ਼ਨ ਦੇ ਵਾਈਸ-ਚੇਅਰਪਰਸਨ ਸੀਮਾ ਬਾਂਸਲ, ਸਕੱਤਰ ਬਿਜਲੀ ਵਿਭਾਗ ਸ੍ਰੀ ਰਾਹੁਲ ਤਿਵਾੜੀ, ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਸ੍ਰੀ ਰਵੀ ਭਗਤ, ਪਾਵਰਕਾਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਇੰਜਨੀਅਰ ਬਲਦੇਵ ਸਿੰਘ ਸਰਾਂ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੌਕਤ ਰੌਏ, ਡਾਇਰੈਕਟਰ ਪੇਡਾ ਸ੍ਰੀ ਐਮ.ਪੀ.ਸਿੰਘ ਅਤੇ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button