PunjabPunjabTop News

417 ਨੋਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵੰਡੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਮਿਉਂਸਪਲ ਭਵਨ ਵਿਖੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਜੋ ਕਿ ਅਕਾਲੀ ਦਲ ਤੇ ਭਾਜਪਾ ‘ਚ ਸ਼ਾਮਲ ਹੋ ਗਈ ਸੀ, ‘ਤੇ ਚੁਟਕੀ ਲਈ।

ਅੱਜ ਇੱਥੇ ਸੈਕਟਰ-35 ਵਿਖੇ ਮਿਊਂਸਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਨੌਜਵਾਨ ਹੁਣ ਵਿਦੇਸ਼ਾਂ ਵਿੱਚ ਰੋਜ਼ਗਾਰ ਕਰਨ ਦੀ ਬਜਾਏ ਪੰਜਾਬ ਵਿੱਚ ਹੀ ਨੌਕਰੀ ਕਰਨ ਲਈ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਏਸੇ ਕਰਕੇ ਵਤਨ ਵਾਪਸੀ ਕਰ ਰਹੇ ਹਨ ਕਿਉਂਕਿ ਹੁਣ ਪੰਜਾਬ ਵਿੱਚ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ।

ਪਾਰਦਰਸ਼ੀ ਭਰਤੀ ਪ੍ਰਕਿਰਿਆ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਨੌਜਵਾਨਾਂ ਨੂੰ ਨੌਕਰੀ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ਉਤੇ ਮਿਲੇਗੀ ਅਤੇ ਨੌਕਰੀ ਹਾਸਲ ਕਰਨਾ ਯੋਗ ਨੌਜਵਾਨ ਦਾ ਹੱਕ ਹੁੰਦਾ ਹੈ। ਇਸ ਮਾਮਲੇ ਵਿਚ ਮੈਂ ਨਾ ਕਿਸੇ ਦੀ ਸਿਫਾਰਸ਼ ਮੰਨਦਾ ਹਾਂ ਅਤੇ ਨਾ ਹੀ ਕਿਸੇ ਦੀ ਸਿਫਾਰਸ਼ ਚੱਲਣ ਦਿੰਦਾ ਹਾਂ ਕਿਉਂਕਿ ਨੌਜਵਾਨ ਮੇਰੇ ਉਤੇ ਬਹੁਤ ਵਿਸ਼ਵਾਸ ਕਰਦੇ ਹਨ ਤੇ ਇਸ ਭਰੋਸੇ ਨੂੰ ਮੈਂ ਕਿਸੇ ਵੀ ਕੀਮਤ ਉਤੇ ਟੁੱਟਣ ਨਹੀਂ ਦੇਵਾਂਗਾ।”


ਮੁੱਖ ਮੰਤਰੀ ਨੇ ਕਿਹਾ, “ਮੈਨੂੰ ਬਹੁਤ ਖੁਸ਼ੀ ਹੈ ਕਿ ਸਾਡੇ ਨੌਜਵਾਨਾਂ ਨੇ ਮੇਰੀ ਸਰਕਾਰ ਉਤੇ ਭਰੋਸਾ ਜ਼ਾਹਰ ਕੀਤਾ ਹੈ। ਕੋਈ ਵੀ ਵਿਅਕਤੀ ਆਪਣੇ ਪੁਰਖਿਆਂ ਦੀ ਧਰਤੀ ਤੋਂ ਦੂਰ ਨਹੀਂ ਜਾਣਾ ਚਾਹੁੰਦਾ। ਵਿਦੇਸ਼ ਜਾਣ ਵਾਲੇ ਬਹੁਤੇ ਨੌਜਵਾਨ ਸਾਡੇ ਸਿਸਟਮ ਤੋਂ ਏਨੇ ਤੰਗ ਆ ਗਏ ਸਨ ਕਿ ਉਨ੍ਹਾਂ ਨੂੰ ਰੋਜ਼ਗਾਰ ਦੀ ਖਾਤਰ ਆਪਣਾ ਘਰ-ਬਾਰ ਛੱਡਣਾ ਪਿਆ। ਇਸ ਲਈ ਰਵਾਇਤੀ ਪਾਰਟੀਆਂ ਜ਼ਿੰਮੇਵਾਰ ਹਨ ਜਿਨ੍ਹਾਂ ਨੇ ਸੂਬੇ ਦੇ ਨੌਜਵਾਨਾਂ ਦਾ ਭਲਾ ਕਰਨ ਦੀ ਬਜਾਏ ਆਪਣੇ ਧੀਆਂ-ਪੁੱਤਾਂ ਦਾ ਫਿਕਰ ਕੀਤਾ।”

ਮੁੱਖ ਮੰਤਰੀ ਨੇ ਅੱਜ ਖੇਤੀਬਾੜੀ ਵਿਭਾਗ, ਮਾਲ ਵਿਭਾਗ, ਸਕੂਲ ਸਿੱਖਿਆ, ਸਹਿਕਾਰਤਾ, ਸਥਾਨਕ ਸਰਕਾਰਾਂ, ਸਮਾਜਿਕ ਸੁਰੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਕਰ ਤੇ ਆਬਕਾਰੀ, ਸਿਹਤ ਤੇ ਪਰਿਵਾਰ ਭਲਾਈ, ਵਿੱਤ ਵਿਭਾਗ, ਉਦਯੋਗ ਤੇ ਵਪਾਰ ਅਤੇ ਪਸ਼ੂ ਪਾਲਣ ਵਿਭਾਗ ਦੇ ਨਵੇਂ ਭਰਤੀ ਹੋਏ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button