PunjabPunjabTop News

ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ

ਜਲੰਧਰ: 78ਵੇਂ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨਾਲ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵੀ ਨਾਲ ਮੌਜੂਦ ਰਹੇ। ਪੰਜਾਬ ਵਾਸੀਆਂ ਨੂੰ ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਜਿੰਨੀਆਂ ਵੀ ਲਹਿਰਾਂ ਚੱਲੀਆਂ ਸਭ ਵਿਚ ਪੰਜਾਬੀਆਂ ਨੇ ਮੋਹਰੀ ਹੋ ਕੇ ਅਹਿਮ ਭੂਮਿਕਾ ਨਿਭਾਈ।

ਕਿਸਾਨ ਅੱਜ ਕੱਢਣੇ ਟਰੈਕਟਰ ਮਾਰਚ

ਮਾਨ ਨੇ ਕਿਹਾ ਕਿ ਅੱਜ ਦਾ ਦਿਨ ਵੱਡੀਆਂ ਕੀਮਤਾਂ ਅਦਾ ਕਰਕੇ ਹਾਸਲ ਹੋਇਆ ਹੈ। ਇਸ ਲਈ ਸਾਨੂੰ ਆਪਣੇ ਕੀਮਤੀ ਸੂਰਮਿਆਂ ਦੀਆਂ ਜਾਨਾਂ ਵਾਰਨੀਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਜ਼ਾਦੀ ਬਹੁਤ ਮਹਿੰਗੀ ਪਈ ਹੈ ਪਰ ਇਸ ਦੇ ਬਾਵਜੂਦ ਪੰਜਾਬੀਆਂ ਨੇ ਦੇਸ਼ ਦੇ ਵਿਕਾਸ ਵਿਚ ਜੋ ਯੋਗਦਾਨ ਪਾਇਆ ਹੈ, ਇਸ ਦੀ ਮਿਸਾਲ ਪੂਰੀ ਦੁਨੀਆਂ ਵਿਚ ਨਹੀਂ ਮਿਲ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button