PunjabPunjabTop News

ਸ਼ੰਭੂ ਬਾਰਡਰ ਤੇ ਧਰਨੇ ਤੇ ਬੈਠੇ ਸੰਗਰੂਰ ਦੇ ਕਿਸਾਨ ਦੀ ਹੋਈ ਮੌ+ਤ

ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਦੇਰ ਸ਼ਾਮ ਕਿਸਾਨ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਸਾਹਮਣੇ ਤੋਂ ਪਹੁੰਚੀ ਐਂਬੂਲੈਂਸ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਇਸ ਸਬੰਧੀ ਪੁਲਿਸ ਅਤੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। 21 ਅਗਸਤ ਨੂੰ ਬੀ ਕੇ ਯੂ ਏਕਤਾ ਆਜ਼ਾਦ ਨਾਲ ਸਬੰਧਿਤ ਜਿਲ੍ਹਾ ਸੰਗਰੂਰ ਦੇ ਪਿੰਡ ਘੋੜੇ ਨਵ ਦੇ ਕਿਸਾਨ ਕੌਰ ਸਿੰਘ ਪੁੱਤਰ ਸੁਖਦੇਵ ਸਿੰਘ ਉਮਰ 65 ਦੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਮੌਕੇ ਕਿਸਾਨ ਮਜ਼ਦੂਰ ਮੋਰਚਾ ਦੇ ਕੋਆਡੀਨੇਟਰ ਸਰਵਣ ਸਿੰਘ ਪੰਧੇਰ ਅਤੇ ਬੀ ਕੇ ਯੂ ਏਕਤਾ ਦੇ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼ਹੀਦ ਕਿਸਾਨ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਜਦੋਂ ਸਾਥੀ ਕਿਸਾਨਾਂ ਵੱਲੋਂ ਓਹਨਾ ਨੂੰ ਸਿਵਿਲ ਹਸਪਤਾਲ ਰਾਜਪੁਰਾ ਵਿਖੇ ਲਿਜਾਇਆ ਗਿਆ ਤਾਂ ਡਾਕਟਰਾਂ ਵੱਲੋਂ ਓਹਨਾ ਨੂੰ ਮ੍ਰਿਤ ਐਲਾਨ ਦਿੱਤਾ ਗਿਆ।

ਡਾ ਬਲਾਤਕਾਰ ਕਤਲ ਮਾਮਲਾ :- ਬਲਾਤਕਾਰ ਕੀਤਾ ਹੈ ਅਤੇ ਨਾ ਹੀ ਕਤਲ ਕੀਤਾ, ਸਾਰਾ ਕੁਝ ਪਹਿਲਾਂ ਹੀ ਹੋ ਚੁੱਕਿਆ ਸੀ :- ਆਰੋਪੀ

ਅੱਜ ਸ਼ਹੀਦ ਦੀ ਮ੍ਰਿਤਕ ਦੇਹ ਨੂੰ ਸ਼ੰਭੂ ਬਾਰਡਰ ਮੋਰਚੇ ਵਿਚ ਲਿਆ ਕੇ ਹਜ਼ਾਰਾਂ ਕਿਸਾਨਾਂ ਮਜਦੂਰਾਂ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਨਾਹਰੇਬਾਜੀ ਕਰਕੇ ਓਹਨਾ ਦੇ ਪਿੰਡ ਨੂੰ ਰਵਾਨਾ ਕੀਤਾ ਗਿਆ। ਓਹਨਾ ਕਿਹਾ ਕਿ ਇਹ ਇਸ ਅੰਦੋਲਨ ਦੀ 27ਵੀਂ ਸ਼ਹੀਦੀ ਹੈ, ਓਹਨਾ ਕਿਹਾ ਕਿ ਮੋਦੀ ਸਰਕਾਰ ਲਗਾਤਾਰ ਕਿਸਾਨਾਂ ਮਜਦੂਰਾਂ ਦੀਆਂ ਜਾ ਰਹੀਆਂ ਜਾਨਾ ਲਈ ਜਿੰਮੇਵਾਰ ਹੈ ਕਿਉਕਿ ਕੇਂਦਰ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਚਲਦੇ ਹੀ ਕਿਸਾਨਾਂ ਮਜਦੂਰਾਂ ਨੂੰ ਸੜਕਾਂ ਤੇ ਬੈਠਣਾ ਪੈ ਰਿਹਾ ਹੈ। ਓਹਨਾ ਮੰਗ ਕੀਤੀ ਕਿ ਸ਼ਹੀਦ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ, 5 ਲੱਖ ਰੁਪਏ ਦਾ ਮੁਆਵਜਾ ਅਤੇ ਕਿਸਾਨ ਦਾ ਕੁੱਲ ਖਤਮ ਕੀਤਾ ਜਾਵੇ। ਓਹਨਾ ਕਿਹਾ ਕਿ ਹੱਕਾਂ ਦੇ ਸੰਘਰਸ਼ ਇਹਨਾਂ ਕੁਰਬਾਨੀਆਂ ਨਾਲ ਹੀ ਅੰਜ਼ਾਮ ਵੱਲ ਚੱਲਦੇ ਹਨ ਅਤੇ ਦੋਨਾਂ ਫੋਰਮਾਂ ਵੱਲੋਂ ਅਸੀਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹਾਂ ਅਤੇ ਅੰਦੋਲਨ ਨੂੰ ਸ਼ਹੀਦਾਂ ਦੀ ਸ਼ਹੀਦੀ ਤੇ ਗਰਵ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button