PunjabTop News

ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਨੂੰ

 ਮੂਸੇਵਾਲਾ ਕਤਲ ਮਾਮਲੇ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਵਿੱਚ ਵੱਡਾ ਖੁਲਾਸਾ ਹੋਇਆ ਹੈ। ਗੈਂਗਸਟਰ ਦਾ ਪਹਿਲਾ ਇੰਟਰਵਿਊ CIA ਖਰੜ ਵਿਖੇ ਪੁਲਿਸ ਹਿਰਾਸਤ ਵਿੱਚ ਹੋਇਆ ਸੀ। ਜਦੋਂਕਿ ਦੂਜਾ ਇੰਟਰਵਿਊ ਰਾਜਸਥਾਨ ਦੇ ਜੈਪੁਰ ਸਥਿਤ ਕੇਂਦਰੀ ਜੇਲ੍ਹ ਵਿੱਚ ਹੋਈ।ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਹਾਈ ਕੋਰਟ ਦੇ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਅਤੇ ਜਸਟਿਸ ਲੁਪਿਤਾ ਬੈਨਰਜੀ ਦੇ ਡਿਵੀਜ਼ਨ ਬੈਂਚ ਨੇ ਰਾਜਸਥਾਨ ਸਰਕਾਰ ਦੇ ਗ੍ਰਹਿ ਅਤੇ ਨਿਆਂ ਵਿਭਾਗ ਨੂੰ ਪ੍ਰਤੀਵਾਦੀ ਬਣਾਇਆ ਹੈ। ਹਾਈ ਕੋਰਟ ਨੇ ਰਾਜਸਥਾਨ ਸਰਕਾਰ ਦੇ ਐਡਵੋਕੇਟ ਜਨਰਲ (AG) ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਪਰਕ ਕਰਨ ਦਾ ਹੁਕਮ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button