NationalTop News

ਕੋਲਕਾਤਾ ਰੇਪ-ਕਤਲ ਮਾਮਲੇ ਦੇ ਮੁੱਖ ਦੋਸ਼ੀ ਸੰਜੇ ਰਾਏ ਨੇ ਪੋਲੀਗ੍ਰਾਫ ਟੈਸਟ ‘ਚ ਆਪਣਾ ਜੁਰਮ ਕੀਤਾ ਕਬੂਲ

ਕੋਲਕਾਤਾ ਰੇਪ-ਕਤਲ ਮਾਮਲੇ ਦੇ ਮੁੱਖ ਦੋਸ਼ੀ ਸੰਜੇ ਰਾਏ ਨੇ ਪੋਲੀਗ੍ਰਾਫ ਟੈਸਟ ‘ਚ ਆਪਣਾ ਜੁਰਮ ਕਬੂਲ ਕਰ ਲਿਆ ਹੈ। ਸੰਜੇ ਨੇ ਦੱਸਿਆ ਕਿ ਉਸ ਨੇ ਸਿਖਿਆਰਥੀ ਡਾਕਟਰ ਦਾ ਬਲਾਤਕਾਰ ਕਰਨ ਤੋਂ ਬਾਅਦ ਕਤਲ ਕਰ ਦਿੱਤਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਉਹ ਰੈੱਡ ਲਾਈਟ ਏਰੀਆ ‘ਚ ਗਿਆ ਸੀ। ਰਸਤੇ ‘ਚ ਵੀ ਉਸ ਨੇ ਇਕ ਲੜਕੀ ਨੂੰ ਛੇੜਿਆ ਅਤੇ ਆਪਣੀ ਪ੍ਰੇਮਿਕਾ ਤੋਂ ਨਿਊਡ ਤਸਵੀਰਾਂ ਮੰਗੀਆਂ, ‘ਇੰਡੀਆ ਟੂਡੇ’ ਦੀ ਰਿਪੋਰਟ ਮੁਤਾਬਕ ਸੰਜੇ ਨੇ ਇਹ ਸਾਰੀਆਂ ਗੱਲਾਂ ਇਕ ਦਿਨ ਪਹਿਲਾਂ 25 ਅਗਸਤ ਨੂੰ ਪੋਲੀਗ੍ਰਾਫ ਟੈਸਟ ‘ਚ ਕਹੀਆਂ ਸਨ। ਪੁਲਿਸ ਹਿਰਾਸਤ ਵਿੱਚ ਵੀ ਸੰਜੇ ਨੇ ਬਲਾਤਕਾਰ ਅਤੇ ਕਤਲ ਦੀ ਗੱਲ ਕਬੂਲੀ ਸੀ। ਸੰਜੇ ਦਾ ਇਹ ਕਬੂਲਨਾਮਾ ਕਤਲ ਅਤੇ ਬਲਾਤਕਾਰ ਦੇ 18 ਦਿਨ ਬਾਅਦ ਆਇਆ ਹੈ। 8 ਅਤੇ 9 ਅਗਸਤ ਦੀ ਰਾਤ ਨੂੰ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਦਾ ਬਲਾਤਕਾਰ ਕਰਕੇ ਕਤਲ ਕਰ ਦਿੱਤਾ ਗਿਆ ਸੀ। 9 ਅਗਸਤ ਦੀ ਸਵੇਰ ਨੂੰ ਮੈਡੀਕਲ ਕਾਲਜ ਦੇ ਸੈਮੀਨਾਰ ਹਾਲ ‘ਚ ਲੜਕੀ ਦੀ ਅਰਧ ਨਗਨ ਲਾਸ਼ ਮਿਲੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button