Press ReleasePunjabTop News

ਸਿੱਖ ਨਸਲਕੁਸ਼ੀ ਕਰਨ ਵਾਲਿਆਂ ਤੇ ਚੁਣ-ਚੁਣ ਕੇ ਮੁਕਦਮੇ ਚਲਾਏਗੀ ਮੋਦੀ ਸਰਕਾਰ : ਹਰਜੀਤ ਸਿੰਘ ਗਰੇਵਾਲ

ਸਿੱਖ ਨਸਲਕੁਸ਼ੀ (ਕਤਲੇਆਮ ) ਦੇ ਸਾਰੇ ਦੋਸ਼ੀ ਜਲਦੀ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਹੋਣਗੇ :-ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 1 ਸਤੰਬਰ: 1984 ਵਿੱਚ ਦਿੱਲੀ ਵਿਖੇ ਕੀਤੀ ਗਈ ਸਿੱਖ ਨਸਲਕੁਸੀ (ਕਤਲੇਆਮ) ਦੇ ਮਾਮਲੇ ਵਿੱਚ ਜਗਦੀਸ਼ ਟਾਈਟਲਰ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਉਤੇ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਕਿਹਾ ਕਿ ਇਹ ਮੋਦੀ ਸਰਕਾਰ ਦੇ ਯਤਨਾ ਸਦਕਾ ਹੀ ਸੰਭਵ ਹੋ ਸਕਿਆ ਹੈ ਅਸਲੀ ਦੋਸ਼ੀ ਹੁਣ ਛੇਤੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ। ਇਹ ਪ੍ਰਗਟਾਵਾ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕੀਤਾ। ਉਨ੍ਹਾਂ ਨਾਲ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਵੀ ਹਾਜ਼ਰ ਸਨ। ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸਿੱਖ ਨਸਲਕੁਸ਼ੀ ਕਰਨ ਵਾਲਿਆਂ ਉਤੇ ਚੁਣ ਚੁਣ ਕੇ ਮੁਕਦਮੇ ਚਲਾਏਗੀ। ਉਨ੍ਹਾਂ ਕਿਹਾ ਕਿ ’84 ਦੇ ਦੋਸ਼ੀਆਂ ਨੂੰ ਕਾਂਗਰਸ ਮੰਤਰੀ ਦੇ ਅਹੁਦੇ ਦੇ ਕੇ ਸਨਮਾਨਤ ਕਰਦੀ ਰਹੀ ਹੈ, ਜਦੋਂ ਮੋਦੀ ਸਰਕਾਰ ਸੱਤਾ ਵਿੱਚ ਆਈ ਤਾਂ ਸਿਟ ਬਣਾ ਕੇ ਕੀਤੀ ਗਈ ਜਾਂਚ ਸਦਕਾ ਹੀ ਹੁਣ ਦੋਸ਼ੀਆਂ ਨੂੰ ਸਜ਼ਾ ਮਿਲੇਗੀ।

ਬੇਅਦਬੀ ਘਟਨਾਵਾਂ ਨੂੰ ਲੈ ਅਮਰੀਕ ਸਿੰਘ ਅਜਨਾਲਾ ਨੇ ਪ੍ਰਚਾਰਕ ਮਾਝੀ ਨੂੰ ਦੱਸਿਆ ਜ਼ਿੰਮੇਵਾਰ

ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਜੇਕਰ ਉਸ ਸਮੇਂ ਦੇ ਕਿਸੇ ਕੋਲ ਵੀ ਕੋਈ ਸਬੂਤ ਹੋਵੇ ਤਾਂ ਉਹ ਕੇਂਦਰ ਸਰਕਾਰ ਜਾਂ ਅਦਾਲਤ ਨੂੰ ਦੇਵੇ ਤਾਂ ਉਨ੍ਹਾਂ ਖਿਲਾਫ ਮੁਕੱਦਮੇ ਦਰਜ ਕਰਕੇ ਸਜ਼ਾ ਦਵਾਈ ਜਾ ਸਕੇ । ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸਿੱਖਾਂ ਲਈ ਅਹਿਮ ਕੰਮ ਕਰ ਰਹੀ ਹੈ, ਪ੍ਰੰਤੂ ਵਿਰੋਧੀ ਪਾਰਟੀਆਂ ਰਾਜਨੀਤਿਕ ਕਾਰਨਾਂ ਕਰਕੇ ਸਾਨੂੰ ਸਿੱਖ ਵਿਰੋਧੀ ਠਹਿਰਾਉਣ ਦੇ ਯਤਨ ਕਰ ਰਹੀਆ ਹਨ ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ।ਉਨ੍ਹਾਂ ਸੁਖਬੀਰ ਬਾਦਲ ਦਾ ਨਾਮ ਲੈਂਦੇ ਹੋਏ ਕਿਹਾ ਕਿ ਜਦੋਂ ਅਕਾਲੀ ਦਲ ਸਾਡਾ ਭਾਈਵਲ ਸੀ ਤਾਂ ਉਨ੍ਹਾਂ ਕਦੇ ਵੀ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਦੀ ਮੰਗ ਨਹੀਂ ਕੀਤੀ, ਪ੍ਰੰਤੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਇਕ ਚੰਗੀ ਸੋਚ ਸਦਕਾ ਹੀ ਆਪਣੇ ਆਪ ਕਾਲੀ ਸੂਚੀ ਖਤਮ ਕੀਤੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਬਾਲ ਦਿਵਸ ਤੌਰ ਉਤੇ ਮਨਾਉਣਾ, ਸ੍ਰੀ ਕਰਤਾਰਪੁਰ ਸਾਹਿਬ ਦਾ ਰਸਤਾ ਖੋਲ੍ਹਣਾ ਸਿੱਖਾਂ ਪੱਖੀ ਲਏ ਗਏ ਮੋਦੀ ਸਰਕਾਰ ਦੇ ਵੱਡੇ ਫੈਸਲੇ ਹਨ।

ਕੰਗਨਾ ਐਮਰਜੈਂਸੀ ਫ਼ਿਲਮ ਵਿਵਾਦ, ਕਿਸੇ ਦੇ ਕਾਰੋਬਾਰ ਲਈ ਪਾਰਟੀ ਕੁਰਬਾਨ ਨਹੀਂ ਹੋਂਣ ਦੇਵਾਂਗੇ:- ਹਰਜੀਤ ਗਰੇਵਾਲ

ਉਨ੍ਹਾਂ ਇਹ ਵੀ ਕਿਹਾ ਕਿ ਐਸਜੀਪੀਸੀ ਇਕ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਮੋਦੀ ਸਰਕਾਰ ਦੁਆਰਾ ਕੀਤੇ ਗਏ ਚੰਗੇ ਕੰਮਾਂ ਦੀ ਵੀ ਸ਼ਲਾਘਾ ਨਹੀਂ ਕਰ ਸਕੀ॥ਉਨ੍ਹਾਂ ਇਹ ਵੀ ਕਿਹਾ ਕਿ ਜੋ ਸਿੱਖਾਂ ਦੇ ਵਿਰੁੱਧ ਕੰਮ ਕਰੇਗਾ ਉਹ ਦੇਸ਼ ਵਿਰੁੱਧ ਹੋਵੇਗਾ। ਹਰਜੀਤ ਸਿੰਘ ਗਰੇਵਾਲ ਨੇ ਐਲਾਨ ਕੀਤਾ ਕਿ ਭਾਜਪਾ ਮੋਦੀ ਸਰਕਾਰ ਵੱਲੋਂ ਸਿੱਖਾਂ ਲਈ ਕੀਤੇ ਗਏ ਕੰਮਾਂ ਨੂੰ ਲੈ ਕੇ ਪੰਜਾਬ ਦੇ ਪਿੰਡਾਂ ਤੱਕ ਪਹੁੰਚ ਕਰੇਗੀ। ਉਨ੍ਹਾਂ ਕਿਹਾ ਕਿ ਕੇਵਲ ਭਾਰਤੀ ਜਨਤਾ ਪਾਰਟੀ ਹੈ ਜੋ ਪੰਜਾਬ ਦੇ ਲੋਕਾ ਨੂੰ ਇਨਸਾਫ ਦਿਵਾ ਸਕਦੀ ਹੈ। ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ਤੋਰ ਸਕਦੀ ਹੈ। ਲੋਕਾਂ ਨੇ ਬਾਕੀ ਸਾਰੀਆਂ ਪਾਰਟੀਆਂ ਨੂੰ ਅਜ਼ਮਾ ਕੇ ਦੇਖ ਲਿਆ ਹੈ।ਗਰੇਵਾਲ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਕੇਦਰ ਸਰਕਾਰ ਪੰਜਾਬ ਹਿਤੈਸ਼ੀ ਸਰਕਾਰ ਹੈ ।ਉਹਨਾਂ ਸਿੱਖ ਕਤਲੇਆਮ ਦੇ ਦੋਸ਼ੀਆਂ ਤੇ ਮੁਕੱਦਮੇ ਦਰਜ ਕਰਕੇ ਕਾਨੂੰਨੀ ਕਾਰਵਾਈ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਮੁੱਚੀ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button