PunjabTop News

ਅਕਾਲੀ ਦਲ ਨੇ ਕੀਤਾ ਐਲਾਨ, ਪੰਜਾਬ ਸਰਕਾਰ ਖਿਲਾਫ ਲਗਾਉਣਗੇ ਜ਼ਿਲ੍ਹਾ ਪੱਧਰੀ ਧਰਨਾ

ਚੰਡੀਗੜ੍ਹ: ਬੀਤੇ ਦੋ ਦਿਨ ਪਹਿਲਾ ਪੰਜਾਬ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਗਏ ਸੀ। ਇਨ੍ਹਾਂ ਫੈਸਲਿਆਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਵੈਟ ਵਿਚ ਵਾਧਾ ਹੋਣਾ ਵੀ ਸ਼ਾਮਲ ਸੀ। ਹਲਾਂਕਿ ਇਸ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਖਿਲਾਫ਼ ਜ਼ਿਲ੍ਹਾ ਪੱਧਰੀ ਧਰਨੇ ਲਗਾਉਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸ਼ੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਲੋਕ ਵਿਰੋਧੀਆਂ ਨੂੰ ਬੇਨਕਾਬ ਕਰਨ ਵਾਸਤੇ ਜ਼ਿਲ੍ਹਾ ਪੱਧਰੀ ਧਰਨੇ ਦੇਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਦੀ ਅਸਫਲਤਾ ਕਾਰਣ ਪੰਜਾਬ ਦੋ ਦਹਾਕੇ ਪਛੜ ਗਿਆ ਹੈ।

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਹੁਣ ਸ਼੍ਰੋਮਣੀ ਅਕਾਲੀ ਦਲ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਬੇਨਕਾਬ ਕਰਨ ਵਾਸਤੇ ਜ਼ਿਲ੍ਹਾ ਪੱਧਰੀ ਧਰਨੇ ਦੇਵੇਗਾ। ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਧਰਨੇ 10 ਸਤੰਬਰ ਨੂੰ ਲੁਧਿਆਣਾ ਤੋਂ ਸ਼ੁਰੂ ਹੋਣਗੇ ਜਿਸ ਮਗਰੋਂ 11 ਨੂੰ ਫਿਰੋਜ਼ਪੁਰ, 12 ਨੂੰ ਫਾਜ਼ਿਲਕਾ, 13 ਨੂੰ ਮੋਗਾ, 16 ਨੂੰ ਸ੍ਰੀ ਮੁਕਤਸਰ ਸਾਹਿਬ, 17 ਨੂੰ ਬਠਿੰਡਾ, 18 ਨੂੰ ਮਾਨਸਾ, 19 ਨੂੰ ਸੰਗਰੂਰ, 20 ਨੂੰ ਬਰਨਾਲਾ ਅਤੇ 23 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿਚ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ।

ਭਜਨ ਗਾਇਕ ਕਨ੍ਹਈਆ ਮਿੱਤਲ ਜਲਦ ਹੀ ਕਾਂਗਰਸ ‘ਚ ਹੋਣਗੇ ਸ਼ਾਮਲ

ਉਹਨਾਂ ਕਿਹਾ ਕਿ ਪਾਰਟੀ ਦੱਸੇਗੀ ਕਿ ਕਿਵੇਂ ਸਰਕਾਰ ਨੇ ਬਿਜਲੀ ਸਬਸਿਡੀ ਵਾਪਸ ਲੈ ਕੇ, ਪੈਟਰੋਲ ਅਤੇ ਡੀਜ਼ਲ ’ਤੇ ਵਾਰ-ਵਾਰ ਵੈਟ ਵਧਾ ਕੇ, ਬੱਸ ਕਿਰਾਏ 23 ਪੈਸੇ ਪ੍ਰਤੀ ਕਿਲੋਮੀਟਰ ਵਧਾ ਕੇ ਤੇ ਵਾਹਨਾਂ ’ਤੇ ਟੈਕਸ ਤੇ ਜ਼ਮੀਨ ਦੀਆਂ ਰਜਿਸਟਰੀਆਂ ਦੀਆਂ ਫੀਸਾਂ ਵਿਚ ਵਾਧਾ ਕਰ ਕੇ ਲੋਕ ਵਿਰੋਧੀ ਫੈਸਲੇ ਲਏ ਹਨ। ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਭਗਵੰਤ ਮਾਨ ਦੀ ਲੀਡਰਸ਼ਿਪ ਹੇਠ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਗਈ ਹੈ ਅਤੇ ਗੈਂਗਸਟਰ ਸੂਬੇ ਨੂੰ ਚਲਾ ਰਹੇ ਹਨ ਜਿਸ ਦੌਰਾਨ ਡਕੈਤੀਆਂ, ਲੁੱਟਾਂ ਖੋਹਾਂ, ਫਿਰੌਤੀਆਂ ਤੇ ਕਤਲ ਰੋਜ਼ ਦਾ ਹੀ ਕੰਮ ਹੋ ਗਿਆ ਹੈ। ਉਹਨਾਂ ਕਿਹਾ ਕਿ ਇਸ ਕਾਰਣ ਸੂਬੇ ਵਿਚ ਉਦਯੋਗ ਹਿਜ਼ਰਤ ਕਰ ਰਹੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਭਗਵੰਤ ਮਾਨ ਸਰਕਾਰ ਨੂੰ ਬੇਨਕਾਬ ਕਰੇਗਾ ਕਿ ਕਿਵੇਂ ਇਹ ਕਿਸਾਨਾਂ,ਵਪਾਰੀਆਂ, ਮਜ਼ਦੂਰਾਂ, ਆਮ ਆਦਮੀ ਤੇ ਸਮਾਜ ਦੇ ਹੋਰ ਵਰਗਾਂ ਦੇ ਖਿਲਾਫ ਕੰਮ ਕਰ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button