PunjabPunjabTop News

ਸਾਬਕਾ ਅਕਾਲੀ ਮੰਤਰੀ ਸੋਹਣ ਸਿੰਘ ਠੰਡਲ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਸਪੱਸ਼ਟੀਕਰਨ ਦੇਣ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਪਿਆਰਿਆਂ ਵੱਲੋਂ ਕੀਤੀ ਹਦਾਇਤ ਦੀ ਪਾਲਣਾ ਕਰਦਿਆਂ ਅੱਜ ਸੋਹਣ ਸਿੰਘ ਠੰਡਲ ਨੇ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਕੇ ਸੌਂਪ ਦਿੱਤਾ ਹੈ। ਅਕਾਲੀ ਆਗੂਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਸਨ। ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਪਹਿਲਾਂ ਹੀ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਦੇ ਚੁੱਕੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button