ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 537ਵੇਂ ਵਿਆਹ ਪੁਰਬ ਨੂੰ ਲੈਕੇ ਅੱਜ ਵੱਡੀ ਤਾਦਾਦ ‘ਚ ਸੰਗਤ ਬਟਾਲਾ ਵਿਖੇ ਗੁਰੂਦਵਾਰਾ ਸ਼੍ਰੀ ਡੇਰਾ ਸਾਹਿਬ ਤੇ ਸ਼੍ਰੀ ਕੰਧ ਸਾਹਿਬ ਵਿਖੇ ਨੱਤਮਸਤਕ ਹੋਣ ਪਹੁਚੀ ਹੈ। ਇਥੇ ਬੀਤੇ ਕੱਲ੍ਹ ਸੁਲਤਾਨਪੁਰ ਲੋਧੀ ਤੋਂ ਇਕ ਬਰਾਤ ਰੂਪੀ ਮਹਾਨ ਨਗਰ ਕੀਰਤਨ ਦੇਰ ਰਾਤ ਬਟਾਲਾ ਪਹੁੰਚਿਆ ਸੀ।ਉਥੇ ਹੀ ਅੱਜ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈਕੇ ਗੁਰੂਦਵਾਰਾ ਸ਼੍ਰੀ ਡੇਰਾ ਸਾਹਿਬ ‘ਤੇ ਅੱਜ ਇਕ ਮਹਾਨ ਨਗਰ ਕੀਰਤਨ ਅਰਦਾਸ ਕੀਤੀ ਗਈ ਹੈ।
ਬੇਂਗਲੁਰੂ ਦੇ ਰਾਮੇਸ਼ਵਰਮ ਕੈਫੇ ਬਲਾਸਟ ਮਾਮਲੇ ਚਾਰਜਸ਼ੀਟ ‘ਚ ਖੁਲਾਸਾ, ਧਮਾਕੇ ਪਿੱਛੇ ISIS ਦੇ ਅੱਤਵਾਦੀਆਂ ਦਾ ਹੱਥ
ਗੁਰੂਦਵਾਰਾ ਸ਼੍ਰੀ ਡੇਰਾ ਸਾਹਿਬ ਜੋ ਮਾਤਾ ਸੁਲੱਖਣੀ ਜੀ ਦਾ ਜਨਮ ਅਸਥਾਨ ਤੇ ਉਥੇ ਹੀ ਗੁਰੂ ਨਾਨਕ ਸਾਹਿਬ ਜੀ ਦੇ ਅਨੰਦ ਕਾਰਜ਼ ਹੋਏ ਸਨ ਉਸ ਧਾਰਮਿਕ ਅਸਥਾਨ ਤੋਂ ਅਰਦਾਸ ਉਪਰੰਤ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਤੇ ਪੰਜ ਪਿਆਰਾਂ ਦੀ ਅਗਵਾਈ ‘ਚ ਨਗਰ ਕੀਰਤਨ ਆਰੰਭ ਹੋਇਆ। ਅੱਜ ਪੂਰਾ ਦਿਨ ਇਹ ਨਗਰ ਕੀਰਤਨ ਬਟਾਲਾ ਦੇ ਬਾਜ਼ਾਰਾਂ ‘ਚ ਹੁੰਦਾ ਹੋਇਆ ਦੇਰ ਸ਼ਾਮ ਗੁਰੂਦਵਾਰਾ ਸ਼੍ਰੀ ਕੰਧ ਸਾਹਿਬ ਵਿਖੇ ਸੰਪੂਰਨ ਹੋਵੇਗਾ। ਉਥੇ ਹੀ ਨਗਰ ਕੀਰਤਨ ‘ਚ ਪੰਜਾਬ ਪੁਲਿਸ ਬੈਂਡ ਅਤੇ ਗੱਤਕਾ ਪਾਰਟੀਆਂ ਨੇ ਆਪਣੇ ਜੌਹਰ ਦਿਖਾਏ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.