IndiaTop News

ਕੇਜਰੀਵਾਲ ਤੋਂ ਸੱਬ ਤੋਂ ਵੱਡਾ ਅਤੇ ਸੱਚਾ ਦੇਸ਼ ਭਗਤ ਕੋਈ ਨਹੀਂ: ਸਿਸੋਦੀਆ

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ CBI ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। 10 ਲੱਖ ਰੁਪਏ ਦੇ ਮੁਚਲਕੇ ਤੇ ਉਨ੍ਹਾਂ ਨੂੰ ਬੇਲ ਦਿੱਤੀ ਗਈ ਹੈ। ਇਸ ਤੋਂ ਪਹਿਲਾ ED ਦੇ ਮਾਮਲੇ ਵਿੱਚ ਪਹਿਲਾਂ ਹੀ ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਸੀ। ਜ਼ਮਾਨਤ ਦੀ ਖ਼ਬਰ ਤੋਂ ਬਾਅਦ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਮੀਡੀਆ ਨਾਲ ਰੂਬਰੂ ਹੋਏ ਤੇ ਉਨ੍ਹਾਂ ਕਿਹਾ ਕਿ ਹੁਣ ਸਾਬਤ ਹੋ ਗਿਆ ਹੈ ਕਿ ਕੇਜਰੀਵਾਲ ਤੋਂ ਸੱਬ ਤੋਂ ਵੱਡਾ ਅਤੇ ਸੱਚਾ ਦੇਸ਼ ਭਗਤ ਕੋਈ ਨਹੀਂ ਹੈ। ਬੀਜੇਪੀ ‘ਤੇ ਇਲਜ਼ਾਮ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਬੀਜੇਪੀ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਲਈ ਜੋ ਖੇਡ ਖੇਡਿਆ ਹੈ ਉਸ ਲਈ ਉਨ੍ਹਾਂ ਨੂੰ ਵੱਡਾ ਪਾਪ ਲੱਗੇਗਾ।

ਰਾਜ ਸਭਾ ਮੈਂਬਰ ਸੰਦੀਪ ਪਾਠਕ ਦਾ ਕਹਿਣਾ ਹੈ ਕਿ “ਇਹ ਨਾ ਸਿਰਫ਼ ਪਾਰਟੀ ਲਈ, ਸਗੋਂ ਪੂਰੇ ਦੇਸ਼ ਅਤੇ ਹਰ ਉਸ ਵਿਅਕਤੀ ਲਈ ਵੱਡਾ ਦਿਨ ਹੈ, ਜਿਸ ਨੂੰ ਨਿਆਂਇਕ ਪ੍ਰਕਿਰਿਆ ਵਿਚ ਵਿਸ਼ਵਾਸ ਹੈ। ਇਹ ਸੱਚ ਦੀ ਜਿੱਤ ਹੈ। ਅਸੀਂ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ।”

ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ “ਬੀਜੇਪੀ ਦੀਆਂ ਤਾਨਾਸ਼ਾਹੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰਨ ਵਾਲੇ ਸ੍ਰੀ ਅਰਵਿੰਦ ਕੇਜਰੀਵਾਲ ਜੀ ਨੇ ਅੱਜ ਇਹਨਾਂ ਰਾਜਨੀਤਕ ਸਾਜ਼ਿਸ਼ਕਾਰਾਂ ‘ਤੇ ਵੱਡੀ ਜਿੱਤ ਪ੍ਰਾਪਤ ਕੀਤੀ ਜਦ ਮਾਨਯੋਗ ਸੁਪਰੀਮ ਕੋਰਟ ਵੱਲੋਂ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਹਰ ਕਦਮ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਜੀ ਦੇ ਹੱਕ ਵਿੱਚ ਖੜ੍ਹੇ ਰਹਿਣ ਵਾਲੇ ਵਲੰਟੀਅਰਾਂ ਅਤੇ ਪਾਰਟੀ ਦੇ ਅਹੁਦੇਦਾਰਾਂ ਨੂੰ ਮੁਬਾਰਕਬਾਦ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button