PunjabTop News

SGPC ਬੋਰਡ ਦੀਆਂ ਚੋਣਾਂ ਨੂੰ ਲੈ ਕੇ 2, ਤੇ 3 ਮਾਰਚ ਨੂੰ 10:00 ਵਜੇ ਤੋਂ 4:00 ਵਜੇ ਤੱਕ ਕੀਤੀ ਜਾਵੇਗੀ ਰਜਿਸਟਰੇਸ਼ਨ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 2 ਮਾਰਚ ਦਿਨ ਸ਼ਨੀਵਾਰ ਅਤੇ 3 ਮਾਰਚ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ 4:00 ਵਜੇ ਤੱਕ ਸਪੈਸ਼ਲ ਕੰਪੇਨ ਸ਼ੁਰੂ ਕਰਕੇ ਬਾਕੀ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ।

ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜਿਲ੍ਹਾ ਚੋਣ ਅਫ਼ਸਰ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰਾਂ ਦੁਆਰਾ ਆਪਣੇ-ਆਪਣੇ ਪੋਲਿੰਗ ਸਟੇਸਨ ਵਿਖੇ 21 ਸਤੰਬਰ ਦਿਨ (ਸ਼ਨੀਵਾਰ) ਅਤੇ 22 ਸਤੰਬਰ ਦਿਨ (ਐਤਵਾਰ) ਨੂੰ ਸਵੇਰੇ 09-00 ਵਜੇ ਤੋਂ ਸ਼ਾਮ 04-00 ਵਜੇ ਤੱਕ ਸਪੈਸ਼ਲ ਕੈਂਪ ਲਗਾਉਣ। ਉਨਾਂ ਕਿਹਾ ਕਿ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇ। ਇਸ ਮੰਤਵ ਲਈ ਮਿਤੀ 21.10.2023 ਨੂੰ 21 ਸਾਲ ਦੀ ਉਮਰ ਪੂਰੀ ਕਰ ਚੁੱਕੇ ਕੇਸਾਧਾਰੀ ਸਿੱਖ ਬਿਨੈਕਾਰ ਯੋਗ ਸਮਝੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button