InternationalTop News

ਬਲੋਚਿਸਤਾਨ ਸੂਬੇ ਚ ਪੰਜਾਬੀ ਮਜ਼ਦੂਰਾਂ ਦਾ ਹੋਇਆ ਕਤਲੇਆਮ

ਬਲੋਚਿਸਤਾਨ ਸੂਬੇ ਵਿੱਚ ਇੱਕ ਵਾਰ ਫਿਰ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਗਿਆ। ਬਲੋਚਿਸਤਾਨ ਦੇ ਪੰਜਗੁਰ ਜ਼ਿਲੇ ‘ਚ ਸ਼ਨੀਵਾਰ ਨੂੰ ਇਕ ਬੰਦੂਕਧਾਰੀ ਨੇ ਇਕ ਘਰ ‘ਤੇ ਗੋਲੀਬਾਰੀ ਕੀਤੀ। ਇਸ ਹਮਲੇ ਵਿੱਚ 7 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਹਮਲੇ ਦਾ ਸ਼ਿਕਾਰ ਹੋਂਣ ਵਾਲੇ ਸਾਰੇ ਵਰਕਰ ਪੰਜਾਬੀ ਹਨ।ਹਮਲੇ ‘ਚ ਇਕ ਵਿਅਕਤੀ ਜ਼ਖਮੀ ਵੀ ਹੋਇਆ ਹੈ, ਜਿਸ ਨੂੰ ਇਲਾਜ ਲਈ ਤੁਰੰਤ ਨੇੜੇ ਦੇ ਹਸਪਤਾਲ ‘ਚ ਲਿਜਾਇਆ ਗਿਆ। ਦੂਜੇ ਪਾਸੇ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਜਾਇਆ ਗਿਆ ਹੈ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਹੁਣੇ ਹੁਣੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਹਮਲੇ ਦੀ ਯੋਜਨਾ ਪਹਿਲਾਂ ਤੋਂ ਹੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button