PunjabTop News

ਰਾਜ ਸਭਾ ਮੈਂਬਰ ਬਲਬੀਰ ਸੀਚੇਵਾਲ ਨੇ ਜਲੰਧਰ ਖੇਤਰੀ ਪਾਸਪੋਰਟ ਦਫ਼ਤਰ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਕੇਂਦਰ ਸਰਕਾਰ ਨੂੰ ਭੇਜੀ ਸ਼ਿਕਾਇਤ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਸਥਿਤ ਖੇਤਰੀ ਪਾਸਪੋਰਟ ਦਫ਼ਤਰ ਖ਼ਿਲਾਫ਼ ਕੇਂਦਰ ਸਰਕਾਰ ਨੂੰ ਸ਼ਿਕਾਇਤ ਭੇਜੀ ਹੈ। ਸ਼ਿਕਾਇਤ ਵਿੱਚ ਉਨ੍ਹਾਂ ਨੇ ਆਰਪੀਓ ਦਫ਼ਤਰ ਵਿੱਚ ਮਾੜੇ ਸਿਸਟਮ ਤੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕੀਤੀ ਹੈ। ਪਹਿਲਾਂ ਵੀ ਜਲੰਧਰ ਆਰਪੀਓ ਨੂੰ ਲੈ ਕੇ ਕੇਂਦਰੀ ਏਜੰਸੀ ਸੀਬੀਆਈ ਵੱਲੋਂ ਜਾਂਚ ਕੀਤੀ ਗਈ ਸੀ। ਜਿਸ ਤੋਂ ਬਾਅਦ ਸੀਬੀਆਈ ਨੇ 16 ਫਰਵਰੀ ਨੂੰ ਛਾਪੇਮਾਰੀ ਕੀਤੀ ਤੇ ਰਿਜਨਲ ਪਾਸਪੋਰਟ ਅਧਿਕਾਰੀ ਅਨੂਪ ਸਿੰਘ ਸਮੇਤ 2 ਸਹਾਇਕ ਪਾਸਪੋਰਟ ਅਫਸਰਾਂ ਹਰਿਓਮ ਅਤੇ ਸੰਜੇ ਸ਼੍ਰੀਵਾਸਤਵ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਸੀ। ਸੀਚੇਵਾਲ ਨੇ ਦੱਸਿਆ ਕਿ ਸਭ ਤੋਂ ਵੱਧ ਪਾਸਪੋਰਟ ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਵਿੱਚ ਬਣਦੇ ਹਨ। ਇਸ ਦਫ਼ਤਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਆਪਣਾ ਨਵਾਂ ਪਾਸਪੋਰਟ ਬਣਵਾਉਣ, ਇਸ ਨੂੰ ਰੀਨਿਊ ਕਰਵਾਉਣ ਅਤੇ ਪਾਸਪੋਰਟ ਠੀਕ ਕਰਵਾਉਣ ਲਈ ਆਉਂਦੇ ਹਨ।  ਪਾਸਪੋਰਟ ਦਫ਼ਤਰ ਵਿੱਚ ਕੇਂਦਰ ਸਰਕਾਰ ਦੇ ਨਿਯਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਜਾਂ ਤਾਂ ਬਿਨੈਕਾਰ ਨੂੰ ਪਾਸਪੋਰਟ ਬਣਵਾਉਣ ਲਈ ਪੈਸੇ ਦੇਣੇ ਪੈਂਦੇ ਹਨ ਜਾਂ ਪਾਸਪੋਰਟ ਦਫ਼ਤਰ ਵੱਲੋਂ ਉਸ ਦੀ ਫਾਈਲ ਬੰਦ ਕਰ ਦਿੱਤੀ ਜਾਂਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button