PunjabTop News

ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇਕ ਹਫ਼ਤੇ ਦਾ ਸਮਾਂ

ਪੰਜਾਬ ਨੇ ਹਾਲ ਹੀ ਵਿਚ ਦੇਸ਼ ਭਰ ਵਿਚ ਸ਼ਿਕਾਇਤ ਨਿਵਾਰਣ ਰੈਂਕਿੰਗ ਵਿਚ ਸਿਖਰਲਾ ਸਥਾਨ ਹਾਸਲ ਕੀਤਾ ਸੀ। ਇਹ ਰੈਂਕਿੰਗ ਭਾਰਤ ਸਰਕਾਰ ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਤਿਆਰ ਕੀਤੀ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ ‘ਤੇ ਦਿੱਤੀ ਗਈ ਸੀ। ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਹੈ ਤਾਂ ਜੋ ਦੇਸ਼ ਭਰ ਵਿਚ ਪੰਜਾਬ ਦਾ ਸਿਖਰਲਾ ਸਥਾਨ ਬਰਕਰਾਰ ਰੱਖਿਆ ਜਾ ਸਕੇ। ਜ਼ਿਕਰਯੋਗ ਹੈ ਕਿ

ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੀ ਡਿਲਿਵਰੀ ਵਿਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਅਤੇ ਰੁਕਾਵਟ ਪਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਦੇ ਨਿਰਦੇਸ਼ ਦਿੱਤੇ।ਇੱਥੇ ਮਗਸੀਪਾ ਵਿਖੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਵਿਚ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੀ ਗਿਣਤੀ ਮਹਿਜ਼ 0.19 ਫ਼ੀਸਦੀ ਤੋਂ ਵੀ ਘੱਟ ਹੈ ਪਰ ਇਸ ਵਿਚ ਹੋਰ ਸੁਧਾਰ ਕੀਤਾ ਜਾ ਸਕਦਾ ਹੈ।

ਨਾਗਰਿਕ ਸੇਵਾਵਾਂ ਦੀ ਡਲਿਵਰੀ ਦੇ ਲੰਬਿਤ ਮਾਮਲਿਆਂ ਦੀ ਘੱਟ ਤੋਂ ਘੱਟ ਗਿਣਤੀ ਬਰਕਰਾਰ ਰੱਖਣ ਵਾਲੇ ਡਿਪਟੀ ਕਮਿਸ਼ਨਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਸਮਾਂਬੱਧ ਢੰਗ ਨਾਲ ਅਤੇ ਬਿਨਾਂ ਕਿਸੇ ਦੇਰੀ ਤੋਂ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) ‘ਤੇ ਪ੍ਰਾਪਤ ਸ਼ਿਕਾਇਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button