InternationalTop News

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਸਮਰਥਕਾਂ ਨੇ ਕੇਪੀ ਹਾਊਸ ‘ਚ ਜ਼ਬਰਦਸਤੀ ਹੋਏ ਦਾਖ਼ਲ

ਜੇਲ ‘ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (PTI) ਦੇ ਸਮਰਥਕਾਂ ਨੇ ਆਪਣੇ ਨੇਤਾ ਦੀ ਜੇਲ ਤੋਂ ਰਿਹਾਈ ਅਤੇ ਨਿਆਂਪਾਲਿਕਾ ਦੀ ਆਜ਼ਾਦੀ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ‘ਚ ਵਿਸ਼ਾਲ ਪ੍ਰਦਰਸ਼ਨ ਕੀਤਾ।  ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਪ੍ਰਦਰਸ਼ਨਕਾਰੀਆਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ, ਸਾਰੇ ਹਾਈਵੇਅ ਬੰਦ ਕਰ ਦਿੱਤੇ, ਮੋਬਾਈਲ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਅਤੇ ਧਾਰਾ 144 ਲਗਾ ਦਿੱਤੀ।

ਪੀਟੀਆਈ ਨੇ ਦਾਅਵਾ ਕੀਤਾ ਹੈ ਕਿ ਰੇਂਜਰਜ਼ ਦੇ ਜਵਾਨ ਇਸਲਾਮਾਬਾਦ ਵਿੱਚ ਕੇਪੀ ਹਾਊਸ ਵਿੱਚ ਜ਼ਬਰਦਸਤੀ ਦਾਖ਼ਲ ਹੋਏ ਤੇ ਕੇਪੀ ਦੇ ਮੁੱਖ ਮੰਤਰੀ ਅਲੀ ਅਮੀਨ  ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਗ੍ਰਿਫਤਾਰੀ ਉਸ ਸਮੇਂ ਹੋਈ ਜਦੋਂ ਉਹ ਆਪਣੀ ਪਾਰਟੀ ਦੇ ਪ੍ਰਦਰਸ਼ਨ ਦਾ ਹਿੱਸਾ ਬਣਨ ਲਈ ਰਾਜਧਾਨੀ ਪਹੁੰਚੇ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button