ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਸਰਪੰਚ ਦੇ ਅਹੁਦਿਆਂ ਲਈ 52,000 ਤੋਂ ਵੱਧ ਨਾਮਜ਼ਦਗੀਆਂ ਤੇ ਪੰਚ ਲਈ 1.66 ਲੱਖ ਤੋਂ ਵੱਧ ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਇਸ ਮੌਕੇ ਵਿਰੋਧੀਆਂ ਵੱਲੋਂ ਤਾਂ ਧੱਕੇਸ਼ਾਹੀ ਦੇ ਇਲਜ਼ਾਮ ਲਾਏ ਹੀ ਗਏ ਹਨ ਪਰ ਹੁਣ ਸੱਤਧਾਰੀਆਂ ਨੇ ਵੀ ਇਹੀ ਪੈਂਤੜਾ ਖੇਡਦਿਆਂ ਕਿਹਾ ਕਿ ਅਕਾਲੀ ਤੇ ਕਾਂਗਰਸ ਦੀ ਗ਼ੁੰਡਾਗਰਦੀ ਕਰਕੇ ਆਪ ਪੀੜਤ ਹੋਈ ਹੈ।
ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਕਿਹਾ ਕਿ,ਸੱਤਾਧਾਰੀ ਧਿਰ ਆਮ ਲੋਕਾਂ ਨਾਲ ਗ਼ੁੰਡਾਗਰਦੀ ਕਰਦੀ ਸੀ ਪਰ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ ਗ਼ੁੰਡਿਆਂ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਕੁੱਟਿਆ ਹੈ।
ਕੰਗ ਨੇ ਕਿਹਾ ਕਿ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੀ ਗ਼ੁੰਡਾਗਰਦੀ ਕਰਕੇ ਆਪ ਦੇ ਵਰਕਰ ਦੇ ਪੀੜਤ ਹੋਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਗ਼ੁੰਡਿਆਂ ਨੇ ਜਲਾਲਾਬਾਦ ਵਿੱਚ ਗੋਲ਼ੀਆਂ ਚਲਾਈਆਂ ਹਨ ਪਰ ਇਹ ਲੋਕ ਦਾ ਜਵਾਬ ਵੋਟਾਂ ਵਿੱਚ ਦੇਣਗੇ। ਕੰਗ ਨੇ ਇਲਜ਼ਾਮ ਲਾਇਆ ਕਿ ਇਸ ਗ਼ੁੰਡਾਗਰਦੀ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਲੀਡਰ ਕਰ ਰਹੇ ਸਨ ਜਿਨ੍ਹਾਂ ਦੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਘੁੰਮ ਰਹੀਆਂ ਹਨ। ਕੰਗ ਨੇ ਦਾਅਵਾ ਕੀਤਾ ਕਿ ਆਪ ਨੇ ਕੋਈ ਧੱਕਾ ਨਹੀਂ ਕੀਤਾ ਸਗੋਂ ਉਨ੍ਹਾਂ ਦੇ ਵਰਕਰਾਂ ਨਾਲ ਜ਼ੁਲਮ ਹੋਇਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.