PunjabPunjabTop News

ਜਲੰਧਰ ਚ ਸ਼ੱਕੀ ਹਲਾਤਾਂ ਚ ਮਿਲੀਆਂ ਦੋ ਥਾਣੇਦਾਰਾਂ ਦੀਆਂ ਲਾਸ਼ਾਂ

“ਜਲੰਧਰ ਜ਼ਿਲ੍ਹੇ ਦੇ ਕਸਬਾ ਆਦਮਪੁਰ ਦੇ ਖੁਰਦਪੁਰ ਰੇਲਵੇ ਸਟੇਸ਼ਨ ਨੇੜੇ ਪੰਜਾਬ ਪੁਲਿਸ ਦੇ ਦੋ ਏਐਸਆਈਜ਼ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ‘ਚ ਮਿਲਣ ‘ਤੇ ਸਨਸਨੀ ਦਾ ਮਾਹੌਲ ਬਣ ਗਿਆ। ਇਹ ਦੋਵੇਂ ਚੋਰੀ ਦੇ ਮੁਲਜ਼ਮ ਦੇ ਪਿੱਛੇ ਭੱਜੇ ਸਨ, ਜਿਸ ਤੋਂ ਬਾਅਦ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਲੱਗਾ ਰਿਹਾ ਸੀ ਦੋਵਾਂ ਦੀਆਂ ਲਾਸ਼ਾਂ ਸੋਮਵਾਰ ਦੇਰ ਰਾਤ ਰੇਲਵੇ ਸਟੇਸ਼ਨ ਨੇੜਿਓਂ ਬਰਾਮਦ ਹੋਈਆਂ।

ਦੋਵੇਂ ਏਐਸਆਈ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਨ। ਜਿਨ੍ਹਾਂ ਦੀ ਪਛਾਣ ਏਐਸਆਈ ਪ੍ਰੀਤਮ ਦਾਸ ਅਤੇ ਜੀਵਨ ਲਾਲ ਵਜੋਂ ਹੋਈ ਹੈ। ਜੋ ਕਿ ਕਪੂਰਥਲਾ ਪੁਲਿਸ ਵਿੱਚ ਤਾਇਨਾਤ ਸੀ। ਦੋਵਾਂ ਦੀਆਂ ਲਾਸ਼ਾਂ ਨੂੰ ਜਲੰਧਰ ਦੇ ਜੀਆਰਪੀ ਥਾਣੇ ਦੀ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਸਟੇਸ਼ਨ ਮਾਸਟਰ ਨਰੇਸ਼ ਰਾਜੂ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਵੀ ਆਪਣੀ ਡਿਊਟੀ ‘ਤੇ ਸਨ। ਉਹ ਅਜੇ ਆਪਣੇ ਕਮਰੇ ਤੋਂ ਬਾਹਰ ਨਿਕਲੇ ਹੀ ਸਨ ਕਿ ਉਨ੍ਹਾ ਨੇ ਖੁਰਦਪੁਰ ਸਟੇਸ਼ਨ ‘ਤੇ ਬਣ ਰਹੀ ਇਮਾਰਤ ਕੋਲ ਕੁਝ ਸਾਮਾਨ ਪਿਆ ਦੇਖਿਆ। ਜਦੋਂ ਮੈਂ ਨੇੜੇ ਗਿਆ ਤਾਂ ਦੇਖਿਆ ਕਿ ਇਹ ਦੋ ਵਿਅਕਤੀਆਂ ਦੀਆਂ ਲਾਸ਼ਾਂ ਸਨ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਤੁਰੰਤ ਆਦਮਪੁਰ ਪੁਲਿਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਥਾਣਾ ਆਦਮਪੁਰ ਅਤੇ ਜੀਆਰਪੀ ਪੁਲਿਸ ਦੀਆਂ ਟੀਮਾਂ ਜਾਂਚ ਲਈ ਪਹੁੰਚੀਆਂ। ਇਸ ਮਾਮਲੇ ‘ਚ ਪੁਲਸ ਨੇ ਤੁਰੰਤ ਦੇਰ ਰਾਤ ਫੋਰੈਂਸਿਕ ਟੀਮ ਨੂੰ ਬੁਲਾਇਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button