PunjabPunjabTop News

ਖੇਤੀ ਨੀਤੀ ਨੂੰ ਲੈ ਕੇ ਪੰਜਾਬ ਦੀ ਮਾਨ ਸਰਕਾਰ ਤੇ ਕਿਸਾਨਾਂ ਵਿਚਾਲੇ ਅੱਜ ਅਹਿਮ ਮੀਟਿੰਗ

ਖੇਤੀ ਨੀਤੀ ਨੂੰ ਲੈ ਕੇ ਪੰਜਾਬ ਦੀ ਮਾਨ ਸਰਕਾਰ ਤੇ ਕਿਸਾਨਾਂ ਵਿਚਾਲੇ ਅੱਜ ਅਹਿਮ ਮੀਟਿੰਗ ਹੋਈ ਹੈ। ਇਹ ਮੀਟਿੰਗ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ‘ਚ ਪੰਜਾਬ ਭਵਨ ‘ਚ ਕੀਤੀ ਗਈ। ਕਿਸਾਨਾਂ ਨੇ ਇਸ ਮੌਕੇ ਮੰਤਰੀ ਸਾਹਮਣੇ ਆਪਣੇ ਨੁਕਤੇ ਰੱਖੇ ਹਨ ਜਿਸ ‘ਤੇ ਪੰਜਾਬ ਸਰਕਾਰ ਚਰਚਾ ਕਰੇਗੀ। ਇਸ ਸਬੰਧ ‘ਚ ਅਗਲੀ ਮੀਟਿੰਗ ਪੰਚਾਇਤੀ ਚੋਣਾਂ ਤੋਂ ਬਾਅਦ ਹੋਵੇਗੀਇਸ ਮੌਕੇ ਵਿਭਾਗ ਦੇ ਕਈ ਵੱਡੇ ਅਧਿਕਾਰੀ ਵੀ ਮੌਜ਼ੂਦ ਰਹੇ ਹਨ। ਕਿਸਾਨਾਂ ਦਾ ਇੱਕ ਵਫ਼ਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਇਸ ਮੀਟਿੰਗ ‘ਚ ਸ਼ਾਮਲ ਹੋਇਆ ਹੈ।

ਕਿਸਾਨ ਆਗੂਆਂ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਸੂਬੇ ਦੀ ਮਾਨ ਸਰਕਾਰ ਵੱਲੋਂ ਜਾਰੀ ਕੀਤੀ ਖੇਤੀ ਨੀਤੀ ਦੇ ਖਰੜੇ ਬਾਰੇ ਮਾਹਿਰਾਂ ਨਾਲ ਵਿਚਾਰ ਕੀਤਾ ਹੈ। ਇਸ ਦੌਰਾਨ ਕਈ ਨਵੀਆਂ ਗੱਲਾਂ ਉਨ੍ਹਾਂ ਮਾਹਰਾਂ ਵੱਲੋਂ ਦਿੱਤੀਆਂ ਗਈਆਂ ਹਨ। ਇਸ ਮੀਟਿੰਗ ‘ਚ ਇਹ ਸਾਰੀਆਂ ਉਨ੍ਹਾਂ ਸਾਹਮਣੇ ਰੱਖੀਆਂ ਗਈਆਂ। ਨਾਲ ਹੀ ਸਰਕਾਰ ਤੋਂ ਮੰਗ ਕੀਤੀ ਗਈ ਕਿ ਇਨ੍ਹਾਂ ਸੁਝਾਵਾਂ ਨੂੰ ਨੀਤੀ ‘ਚ ਸ਼ਾਮਲ ਕੀਤਾ ਜਾਵੇ। ਇਸ ਤੋਂ ਇਲਾਵਾ ਪਿਛਲੀ ਵਾਰ ਕਿਸਾਨਾਂ ਨੇ 5 ਦਿਨ ਦਾ ਸੰਘਰਸ਼ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button