ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿੱਚ ਰਜਿਸਟਰੀ ਤੋਂ NOC ਦੀ ਸ਼ਰਤ ਖਤਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ। ਇਸ ਨਾਲ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣਗੀਆਂ। ਇਸ ਕਾਨੂੰਨ ਦੇ ਲਾਗੂ ਹੋਣ ਨਾਲ ਗੈਰ-ਕਾਨੂੰਨੀ ਕਾਲੋਨੀਆਂ ਬਣਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿੱਥੇ ਉਨ੍ਹਾਂ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਦੋਸ਼ੀ ਪਾਏ ਜਾਣ ‘ਤੇ ਸਖ਼ਤ ਸਜ਼ਾ ਹੋਵੇਗੀ।
‘ਪੰਜਾਬ ਅਪਾਰਟਮੈਂਟ-ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ 3 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਇਸ ਤੋਂ ਬਾਅਦ ਬਿੱਲ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਗਿਆ। ਹਾਲਾਂਕਿ ਇਸ ‘ਚ ਇਕ ਗੱਲ ਸਪੱਸ਼ਟ ਹੈ ਕਿ ਇਸ ਹੁਕਮ ਮੁਤਾਬਕ ਨਾਜਾਇਜ਼ ਕਾਲੋਨੀਆਂ ਨੂੰ ਰੈਗੂਲਰ ਨਹੀਂ ਕੀਤਾ ਜਾਵੇਗਾ, ਸਗੋਂ ਸਿਰਫ ਪਲਾਟਾਂ ਨੂੰ ਹੀ ਰੈਗੂਲਰ ਕੀਤਾ ਜਾਵੇਗਾ। ਇਸ ਮੌਕੇ ਸੀਐਮ ਭਗਵੰਤ ਨੇ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਫਾਇਦਾ ਹੋਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.