PunjabTop News

AAP ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਵੱਡਾ ਪ੍ਰਦਰਸ਼ਨ, ਪਾਰਟੀ ਦੇ ਆਗੂ ਹਿਰਾਸਤ ‘ਚ

ਪੰਜਾਬ ‘ਚ ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇਪੰਜਾਬ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਵੱਡਾ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਆਗੂ ਅਤੇ ਸਮਰਥਕ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਭਾਜਪਾ ਦਫ਼ਤਰ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਪ੍ਰਦਰਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਅੱਗੇ ਬੈਰੀਕੇਡ ਲਗਾ ਦਿੱਤੇ ਹਨ। ਜਿਸ ਨਾਲ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ ਚੰਡੀਗੜ੍ਹ ਪੁਲਿਸ ਨੇ ਬੱਸਾਂ ਦੇ ਆਰਡਰ ਦਿੱਤੇ ਹਨ। ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਹਿਰਾਸਤ ‘ਚ ਵੀ ਲੈਣਾ ਸ਼ੁਰੂ ਕਰ ਦਿੱਤਾ। ਧਰਨੇ ਦੀ ਅਗਵਾਈ ਕਰ ਰਹੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button