PunjabTop News

ਝੋਨੇ ਦੀ ਖਰੀਦ ਨਾ ਹੋਣ ‘ਤੇ ਕਿਸਾਨਾਂ ਦਾ ਫੁੱਟਿਆ ਗੁੱਸਾ, ਕੇਂਦਰ ਤੇ ਕਾਲੇ ਕਾਨੂੰਨਾਂ ਦਾ ਵਿਰੋਧ ਕਰਨ ਤੇ ਪੰਜਾਬ ਨਾਲ ਵਿਕਤੇਬਾਜ਼ੀ ਦਾ ਲਾਇਆ ਦੋਸ਼

ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਕੋਈ ਹਲ ਨਹੀਂ ਹੋ ਰਿਹਾ। ਜਿੱਥੇ ਸਾਰਾ ਦੇਸ਼ ਦੀਵਾਲੀ ਦੀਆਂ ਤਿਆਰੀਆਂ ਚ ਰੁੱਝਿਆ ਹੋਇਆ ਹੈ ਉੱਥੇ ਪੰਜਾਬ ਦੇ ਕਿਸਾਨ ਮੰਡੀਆਂ ਦੇ ਵਿੱਚ ਖੱਜਲ ਹੋ ਰਹੇ ਹਨ।ਅਨਾਜ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਵਿੱਚ ਦਿੱਕਤ ਆ ਰਹੀ ਹੈ। ਭਾਵੇਂ ਸੂਬਾ ਸਰਕਾਰ ਵੱਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਕਰਨ ਦਾ ਐਲਾਨ ਕੀਤਾ ਹੋਇਆ ਸੀ ਲੇਕਿਨ ਅਜੇ ਵੀ ਪੰਜਾਬ ਦੀਆਂ ਕਈ ਮੰਡੀਆਂ ਅਜਿਹੀਆਂ ਹਨ, ਜਿੱਥੇ ਖਰੀਦ ਦਾ ਕੰਮ ਸ਼ੁਰੂ ਨਹੀਂ ਹੋਇਆ।ਇਸ ਨੂੰ ਲੈ ਪੰਜਾਬ ਦੇ ਕੈਬਨਿਟ ਮੰਤਰੀਆਂ ਦੁਆਰਾ ਅਨਾਜ ਮੰਡੀਆਂ ਦਾ ਦੌਰਾ ਵੀ ਕੀਤਾ ਜਾ ਰਿਹਾ। ਸੂਬਾ ਸਰਕਾਰ ਦਾ ਦੋਸ਼ ਹੈ ਕਿ ਮੀਟਿੰਗਾਂ ਦੇ ਬਾਵਜੂਦ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਬਦਲੇ ਦੀ ਭਾਵਨਾ ਨਾਲ ਪ੍ਰੇਰਿਤ ਹੁੰਦਿਆਂ ਸੂਬੇ ਵਿੱਚੋਂ ਚੌਲਾਂ ਦੀ ਲਿਫਟਿੰਗ ਨਹੀਂ ਕੀਤੀ।

ਪੰਜਾਬ ਦੇ ਵਿੱਚ ਜਿੱਥੇ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨ ਲਗਾਤਾਰ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਉਥੇ ਹੀ ਹੁਣ ਹਾਈਕੋਰਟ ਦੇ ਵਿੱਚ ਵੀ ਝੋਨੇ ਦੀ ਖਰੀਦ ਦਾ ਮੁੱਦਾ ਗੁੰਜਿਆ ਹੈ।ਕੈਬਨਿਟ ਮੰਤਰੀ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਸਜ਼ਾ ਦੇਣ ਅਤੇ ਸੂਬੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕੇਂਦਰ ਸਰਕਾਰ ਨੂੰ ਯਾਦ ਦਿਵਾਇਆ ਕਿ ਪੰਜਾਬ ਦੇ ਕਿਸਾਨ ਕੇਂਦਰੀ ਪੂਲ ਵਿੱਚ 40 ਪ੍ਰਤੀਸ਼ਤ ਕਣਕ ਅਤੇ 22 ਪ੍ਰਤੀਸ਼ਤ ਚੌਲਾਂ ਦਾ ਯੋਗਦਾਨ ਪਾਉਂਦੇ ਹਨ, ਜੋ ਉਨ੍ਹਾਂ ਦੀ ਮਿਹਨਤ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲੰਬੇ ਸਮੇਂ ਤੋਂ ਭਾਰਤ ਦਾ ਅੰਨ ਭੰਡਾਰ ਰਿਹਾ ਹੈ ਅਤੇ ਸੂਬੇ ਦੇ ਕਿਸਾਨਾਂ ਦੇ ਹੱਕਾਂ ਨੂੰ ਅੱਖੋਂ ਪਰੋਖੇ ਕਰਨਾ ਬੇਇਨਸਾਫ਼ੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button