ਲੁਧਿਆਣਾ ਬਹੁਤ ਚਰਚਿਤ ਡਰੱਗ ਤਸਕਰੀ ਮਾਮਲੇ ਵਿੱਚ ਰਣਜੀਤ ਸਿੰਘ ਉਰਫ ਰਾਜਾ ਕੰਦੋਲਾ ਨੂੰ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਪੁਲਿਸ ਅਦਾਲਤ ਵਿਚ ਸਬੰਧਤ ਕੇਸ ਵਿਚ ਦੋਸ਼ਾਂ ਦੇ ਆਧਾਰ ‘ਤੇ ਸਬੂਤ ਪੇਸ਼ ਨਹੀਂ ਕਰ ਸਕੀ। ਰਾਜਾ ਕੰਦੋਲਾ ਵਿਰੁਧ 2012 ਵਿਚ ਨਸ਼ਾ ਤਸਕਰੀ ਦੀ ਐਫਆਈਆਰ ਦਰਜ ਕੀਤੀ ਗਈ ਸੀ। ਜਿਸ ਵਿਚ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਉਕਤ ਡਰੱਗ ਰੈਕੇਟ ਦੀ ਕੀਮਤ 200 ਕਰੋੜ ਰੁਪਏ ਤੋਂ ਵੱਧ ਹੈ।
ਇਸ ਮਾਮਲੇ ਵਿੱਚ ਰਣਜੀਤ ਸਿੰਘ ਉਰਫ ਰਾਜਾ ਕੰਦੋਲਾ ਅਤੇ ਉਸਦੇ ਸਾਥੀ ਗੁਰਨਾਮ ਸਿੰਘ ਤੋਂ ਇਲਾਵਾ ਦੋ ਹੋਰ ਲੋਕ ਵੀ ਸ਼ਾਮਿਲ ਸਨ ਜਿਨਾਂ ਨੂੰ ਮਾਨਯੋਗ ਕੋਰਟ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ। ਪਰ ਸਬੂਤਾਂ ਦੀ ਘਾਟ ਦੇ ਚਲਦਿਆਂ ਇਸ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਇਆ ਗਿਆ ਹੈ। ਜਿਸ ਵਿੱਚ ਸੈਸ਼ਨ ਜੱਜ ਸ਼ਿਵ ਮੋਹਨ ਸਿੰਘ ਵੱਲੋਂ ਸਬੂਤਾਂ ਦੀ ਘਾਟ ਕਾਰਨ ਦੋਵਾਂ ਨੂੰ ਬਰੀ ਕੀਤਾ ਗਿਆ ਹੈ ਉੱਥੇ ਹੀ ਪੰਜਾਬ ਪੁਲਿਸ ਨੂੰ ਢੁਕਵੀਂ ਜਾਂਚ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਕਿਹਾ ਜਾ ਰਿਹਾ ਹੈ ਕਿ ਪੁਲਿਸ ਇਸ ਮਾਮਲੇ ਵਿੱਚ ਬਿਲਕੁਲ ਫੇਲ ਸਾਬਤ ਹੋਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.