ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਧ ਰਹੀ ਮਹਿੰਗਾਈ ਦੌਰਾਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਯਤਨਾਂ ਹੇਠ ਸੂਬੇ ‘ਚ ਹੁਣ ਤਕ 18 ਟੋਲ ਪਲਾਜ਼ਾ ਬੰਦ ਹੋ ਚੁੱਕੇ ਹਨ।ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਪੂਰੇ ਸੂਬੇ ‘ਚ ਯਾਤਰੀਆਂ ਨੂੰ ਰੋਜ਼ਾਨਾ ਲੱਖਾਂ ਰੁਪਏ ਦੀ ਬਚਤ ਹੁੰਦੀ ਹੈ। ਤਾਜ਼ਾ ਹੁਕਮਾਂ ਹੇਠ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ ‘ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਬੰਦ ਕਰ ਦਿੱਤੇ ਗਏ।
ਪਟਿਆਲਾ-ਨਾਭਾ-ਮਲੇਰਕੋਟਲਾ ‘ਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ ਪਲਾਜ਼ਿਆਂ ‘ਤੇ ਰੋਡ ਯੂਜ਼ਰ ਫੀਸ ਦੀ ਵਸੂਲੀ ਬੰਦ ਕਰ ਦਿੱਤੀ ਗਈ ਹੈ। ਇਨ੍ਹਾਂ ਦੋਨਾਂ ਟੋਲ ਪਲਾਜ਼ਿਆਂ ਤੋਂ ਪ੍ਰਤੀ ਮਹੀਨਾ ਕੁੱਲ 87 ਲੱਖ ਰੁਪਏ ਪ੍ਰਾਪਤ ਹੁੰਦੇ ਸਨ। ਟੋਲ ਉਗਰਾਹੀ ਨੂੰ ਰੋਕਣਾ ਪੰਜਾਬ ਦੇ ਲੋਕਾਂ ਲਈ ਆਰਥਿਕ ਰਾਹਤ, ਨਾਗਰਿਕਾਂ ‘ਤੇ ਵਿੱਤੀ ਬੋਝ ਨੂੰ ਘੱਟ ਕਰਨ ਅਤੇ ਇਨ੍ਹਾਂ ਸੜਕਾਂ ‘ਤੇ ਨਿਰਵਿਘਨ ਅਤੇ ਆਸਾਨ ਆਵਾਜਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਮਾਰਗਾਂ ਦੇ ਕੁੱਲ 590 ਕਿਲੋਮੀਟਰ ਤੋਂ ਟੋਲ ਨੂੰ ਸਮਾਪਤ ਕਰ ਦਿੱਤਾ ਹੈ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.