ਲੇਡੀ ਸਿੰਘ ਕੰਵਲਜੀਤ ਕੌਰ ਮੁੜ੍ਹ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ
ਹਰਜੀਤ ਗਰੇਵਾਲ ਸਕੱਤਰ ਤੇ ਹਰਸ਼ਰਨ ਸਿੰਘ ਖਜ਼ਾਨਚੀ ਨਿਯੁਕਤ
ਚੰਡੀਗੜ੍ਹ, 2 ਨਵੰਬਰ, 2024: ਰਾਸ਼ਟਰੀ ਪੱਧਰ ਦੀਆਂ 31 ਸਿੱਖ ਸੰਸਥਾਵਾਂ ਦੀ ਗਲੋਬਲ ਕਨਫੈਡਰੇਸ਼ਨ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.), ਵੱਲੋਂ ਆਪਣੀ 11ਵੀਂ ਸਾਲਾਨਾ ਜਨਰਲ ਮੀਟਿੰਗ (ਏ.ਜੀ.ਐਮ.) ਲੰਡਨ, ਯੂ.ਕੇ. ਵਿੱਚ ਆਯੋਜਿਤ ਕੀਤੀ ਗਈ। ਇਸ ਚੋਣ ਮੀਟਿੰਗ ਦੌਰਾਨ ਕੌਂਸਲ ਵਿੱਚ ਨਿਰੰਤਰ ਵਚਨਬੱਧਤਾ ਅਤੇ ਸੁਚੱਜੀ ਅਗਵਾਈ ਨੂੰ ਧਿਆਨ ਵਿੱਚ ਰੱਖਦਿਆਂ ਲੇਡੀ ਸਿੰਘ ਕੰਵਲਜੀਤ ਕੌਰ ਨੂੰ ਸਰਬਸੰਮਤੀ ਨਾਲ ਮੁੜ੍ਹ ਅਗਲੇ ਦੋ ਸਾਲ ਦੇ ਕਾਰਜਕਾਲ ਲਈ ਪ੍ਰਧਾਨ ਵਜੋਂ ਚੁਣਿਆ ਗਿਆ। ਚੋਣ ਪ੍ਰਕਿਰਿਆ ਨੂੰ ਚਲਾਉਣ ਲਈ ਇੰਡੋਨੇਸ਼ੀਆ ਦੇ ਡਾ: ਕਰਮਿੰਦਰ ਸਿੰਘ ਢਿੱਲੋਂ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਵਜੋਂ ਨਾਮਜ਼ਦ ਕੀਤਾ ਗਿਆ। ਮੀਟਿੰਗ ਦੌਰਾਨ ਹਰਜੀਤ ਸਿੰਘ ਗਰੇਵਾਲ ਨੂੰ ਸਕੱਤਰ ਅਤੇ ਹਰਸਰਨ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਅਮਰੀਕਾ ਤੋਂ ਪਰਮਜੀਤ ਸਿੰਘ ਬੇਦੀ ਅਤੇ ਭਾਰਤ ਤੋਂ ਰਾਮ ਸਿੰਘ ਰਾਠੌਰ ਨੂੰ ਉਪ ਪ੍ਰਧਾਨ ਚੁਣਿਆ ਗਿਆ।
ਕਾਠਮੰਡੂ ਤੋਂ ਦਿੱਲੀ ਜਾ ਰਹੀ ਇੰਡੀਅਨ ਏਅਰਲਾਈਨਜ਼ ਦੀ ਉਡਾਣ ਚ ਮਿਲੀ ਬੰਬ ਦੀ ਧਮਕੀ
ਇਸ ਮੌਕੇ ਜੀ.ਐਸ.ਸੀ. ਵੱਲੋਂ ਆਪਣੀ ਕਾਰਜਕਾਰੀ ਕਮੇਟੀ ਦੀ ਚੋਣ ਵੀ ਕੀਤੀ ਜਿਸ ਵਿੱਚ ਵੱਖ-ਵੱਖ ਖੇਤਰਾਂ ਦੇ ਪ੍ਰਮੁੱਖ ਨੇਤਾਵਾਂ ਦੀ ਨਿਯੁਕਤੀ ਕੀਤੀ ਗਈ। ਮਲੇਸ਼ੀਆ ਤੋਂ ਜਗੀਰ ਸਿੰਘ, ਬਰਤਾਨੀਆ ਤੋਂ ਸਤਨਾਮ ਸਿੰਘ ਪੂਨੀਆ, ਫਰਾਂਸ ਤੋਂ ਗੁਰਦਿਆਲ ਸਿੰਘ, ਨੇਪਾਲ ਤੋਂ ਕਿਰਨਦੀਪ ਕੌਰ ਸੰਧੂ ਅਤੇ ਆਸਟਰੇਲੀਆ ਤੋਂ ਹਰਬੀਰ ਪਾਲ ਸਿੰਘ ਭਾਟੀਆ ਕਾਰਜਕਾਰਨੀ ਕਮੇਟੀ ਦੇ ਮੈਂਬਰ ਚੁਣੇ ਗਏ। ਲਾਰਡ ਇੰਦਰਜੀਤ ਸਿੰਘ ਸਲਾਹਕਾਰ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਉਂਦੇ ਹੋਏ ਸੰਸਥਾ ਨੂੰ ਆਪਣਾ ਤਜਰਬਾ ਅਤੇ ਮਾਰਗਦਰਸ਼ਨ ਦਿੰਦੇ ਰਹਿਣਗੇ। ਇੱਕ ਸੰਯੁਕਤ ਆਲਮੀ ਸਿੱਖ ਪਛਾਣ ਨੂੰ ਉਤਸ਼ਾਹਿਤ ਕਰਨ ਲਈ ਕੌਂਸਲ ਦੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ, ਇਸ ਮੀਟਿੰਗ ਦੌਰਾਨ ਅਗਲੇ ਸਾਲਾਂ ਵਿੱਚ ਜੀ.ਐਸ.ਸੀ. ਦੀ ਪਹੁੰਚ ਨੂੰ 30 ਹੋਰ ਦੇਸ਼ਾਂ ਵਿੱਚ ਵਧਾਉਣ ਦਾ ਸੰਕਲਪ ਲਿਆ ਹੈ ਜਿਸ ਨਾਲ ਦੁਨੀਆ ਭਰ ਦੇ ਸਿੱਖਾਂ ਦੀ ਬਿਹਤਰੀ ਲਈ ਕੌਂਸਲ ਵੱਲੋਂ ਕਾਰਜ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸਿੱਖਿਆਵਾਂ ਅਤੇ 1945 ਦੀ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਦੇ ਅਨੁਕੂਲ ਕਦਰਾਂ-ਕੀਮਤਾਂ ਅਤੇ ਨੀਤੀਆਂ ਨੂੰ ਉਤਸ਼ਾਹਿਤ ਕਰਨ, ਪ੍ਰਚਾਰ ਕਰਨ ਅਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਸ਼ਵ ਭਰ ਦੀਆਂ ਰਾਸ਼ਟਰੀ ਸਿੱਖ ਸੰਸਥਾਵਾਂ ਦੇ ਗੱਠਜੋੜ ਵਜੋਂ ਜੀ.ਐਸ.ਸੀ. ਦਾ ਗਠਨ ਸਾਲ 2014 ਵਿੱਚ ਆਸਟ੍ਰੇਲੀਆ ਵਿਖੇ ਹੋਈ ਪਹਿਲੀ ਏ.ਜੀ.ਐਮ. ਦੌਰਾਨ ਕੀਤਾ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.