ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਦੋਸ਼ੀ ਨੂੰ ਮੁੰਬਈ ਪੁਲਸ ਨੇ ਕਰਨਾਟਕ ਤੋਂ ਕੀਤਾ ਗ੍ਰਿਫਤਾਰ
ਸਲਮਾਨ ਖਾਨ ਨੂੰ ਪਿਛਲੇ ਕੁਝ ਮਹੀਨਿਆਂ ਤੋਂ ਇਕ ਤੋਂ ਬਾਅਦ ਇਕ ਧਮਕੀਆਂ ਮਿਲ ਰਹੀਆਂ ਹਨ। ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਧਮਕੀਆਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਕਦੇ ਮੈਸੇਜ ਰਾਹੀਂ ਤੇ ਕਦੇ ਮੇਲ ਰਾਹੀਂ ਸਲਮਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਲਗਾਤਾਰ ਆ ਰਹੀਆਂ ਹਨ। ਹੁਣ ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਦੋਸ਼ੀ ਨੂੰ ਮੁੰਬਈ ਪੁਲਸ ਨੇ ਕਰਨਾਟਕ ਤੋਂ ਗ੍ਰਿਫਤਾਰ ਕਰ ਲਿਆ ਹੈ, ਜਿਸ ‘ਚ ਲਿਖਿਆ ਸੀ ਕਿ ਸਲਮਾਨ ਖਾਨ ਨੂੰ ਮੰਦਰ ‘ਚ ਜਾ ਕੇ ਮਾਫੀ ਮੰਗਣੀ ਚਾਹੀਦੀ ਹੈ 5 ਕਰੋੜ ਦੀ ਮੰਗ ਕੀਤੀ ਸੀ। ਇਹ ਸੁਨੇਹਾ ਮਿਲਣ ਤੋਂ ਬਾਅਦ ਪੁਲੀਸ ਨੇ ਤੁਰੰਤ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ। ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਕਰਨਾਟਕ ਦੇ ਹਾਵੇਰੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਨਾਂ ਬਿਕਰਮ ਜਲਰਾਮ ਬਿਸ਼ਨੋਈ ਹੈ, ਜੋ ਰਾਜਸਥਾਨ ਦੇ ਜਲੌਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਮੁੰਬਈ ਪੁਲਿਸ ਮੁਲਜ਼ਮ ਨੂੰ ਕਰਨਾਟਕ ਤੋਂ ਮੁੰਬਈ ਲਿਆ ਰਹੀ ਹੈ। ਭੇਜੇ ਗਏ ਧਮਕੀ ਭਰੇ ਸੰਦੇਸ਼ ਦੇ ਆਧਾਰ ‘ਤੇ ਮੁੰਬਈ ਦੇ ਵਰਲੀ ਪੁਲਸ ਸਟੇਸ਼ਨ ਨੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਸੀ। ਮਾਮਲੇ ਦੀ ਜਾਂਚ ਕਰਨ ‘ਤੇ ਪਤਾ ਲੱਗਾ ਕਿ ਸੰਦੇਸ਼ ਕਰਨਾਟਕ ਤੋਂ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਮੁੰਬਈ ਪੁਲਸ ਦੀ ਟੀਮ ਕਰਨਾਟਕ ਪਹੁੰਚੀ ਅਤੇ ਸਥਾਨਕ ਪੁਲਸ ਦੀ ਮਦਦ ਨਾਲ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.