ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਇੱਕ ਕੈਦੀ ‘ਤੇ ਸੂਇਆਂ ਨਾਲ ਹਮਲਾ
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਇੱਕ ਕੈਦੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ ਹੈ। ਕੁਝ ਲੋਕਾਂ ਨੇ ਕੈਦੀ ‘ਤੇ ਸੂਇਆਂ ਨਾਲ ਹਮਲਾ ਕਰ ਦਿੱਤਾ ਜ਼ਖਮੀ ਦੀ ਹਾਲਤ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ।
ਜ਼ਖਮੀ ਜਤਿੰਦਰ ਜੋਤੀ ਨੇ ਦੱਸਿਆ ਕਿ ਉਸ ‘ਤੇ ਪਿਛਲੇ ਹਫਤੇ ਇਕ ਵਿਅਕਤੀ ਦਾ ਕਤਲ ਕਰਨ ਦਾ ਇਲਜ਼ਾਮ ਹੈ। ਜਿਸ ਕਾਰਨ ਉਹ ਜੇਲ੍ਹ ਵਿੱਚ ਹੈ। ਅੱਜ ਉਹ ਆਪਣੀ ਬੈਰਕ ਵਿੱਚ ਬੈਠਾ ਸੀ। ਫਿਰ ਕੁਝ ਲੋਕ ਆਏ ਅਤੇ ਲੜਨ ਲੱਗੇ। ਹਮਲਾਵਰਾਂ ਕੋਲ ਸੂਏ ਸਨ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਅਚਾਨਕ ਹਮਲਾ ਕਰ ਦਿੱਤਾ ਅਤੇ ਉਸ ਦੇ ਸਰੀਰ ‘ਤੇ ਕਈ ਥਾਵਾਂ ‘ਤੇ ਜ਼ਖ਼ਮ ਕਰਕੇ ਛੱਡ ਦਿੱਤਾ। ਉਸ ਦੀ ਹਾਲਤ ਠੀਕ ਨਾ ਹੋਣ ਕਾਰਨ ਉਸ ਨੂੰ ਰੈਫਰ ਕੀਤਾ ਜਾ ਰਿਹਾ ਹੈ।
ਸਾਰੇ ਘਟਨਾ ਬਾਰੇ ਉਧਰ ਜਦੋਂ ਥਾਣਾ ਡਿਵੀਜ਼ਨ ਨੰਬਰ ਸੱਤ ਦੇ SHO ਭੁਪਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਜੇਲ ਵਿੱਚ ਬੈਰਕ ਦੇ ਵਿੱਚ ਇਹ ਝੜਪ ਹੋਈ ਹੈ। ਜਿਸ ਵਿੱਚ ਇੱਕ ਵਿਅਕਤੀ ਜਖ਼ਮੀ ਹੋਇਆ ਹੈ। ਫਿਲਹਾਲ ਜੋਤੀ ਨਾਮਕ ਉਸ ਵਿਅਕਤੀ ਦਾ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਇਹ ਘਟਨਾ ਕਿਉਂ ਅਤੇ ਕਿਵੇਂ ਵਾਪਰੀ ਇਹਨਾਂ ਸਾਰੇ ਸਵਾਲਾਂ ਦੀ ਜਾਂਚ ਗੰਭੀਰਤਾਂ ਨਾਲ ਕੀਤੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.