PunjabPunjabTop News

ਹਾਈਕੋਰਟ ਦੀ ਸਖ਼ਤੀ ਬਾਦ ਪੰਜਾਬ ਸਰਕਾਰ ਨੇ ਦਾਖ਼ਲ ਕੀਤਾ ਜਵਾਬ, ਕਿਹਾ 25 ਨਵੰਬਰ ਤੋਂ ਪਹਿਲਾਂ ਜਾਰੀ ਹੋ ਜਾਵੇਗਾ ਚੋਣ ਨੋਟੀਫਿਕੇਸ਼ਨ

ਪੰਜਾਬ ਸਰਕਾਰ ਨੇ ਨਗਰ ਨਿਗਮਾਂ ਅਤੇ ਕੌਂਸਲਾਂ ਦੀਆਂ ਚੋਣਾਂ ਦਾ ਨੋਟੀਫਿਕੇਸ਼ਨ 15 ਦਿਨਾਂ ਦੇ ਅੰਦਰ-ਅੰਦਰ ਕਰਾਉਣ ਦੇ 14 ਅਕਤੂਬਰ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਦਾਇਰ ਮਾਣਹਾਨੀ ਪਟੀਸ਼ਨ ਦਾ ਜਵਾਬ ਦੇ ਦਿੱਤਾ ਹੈ। ਸਰਕਾਰ ਨੇ ਕਿਹਾ ਹੈ ਕਿ ਚੋਣ ਨੋਟੀਫਿਕੇਸ਼ਨ 25 ਨਵੰਬਰ ਤੋਂ ਪਹਿਲਾਂ ਕਰ ਦਿੱਤਾ ਜਾਵੇਗਾ। ਇਸ ਸੂਚਨਾ ਦੇ ਆਧਾਰ ‘ਤੇ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦੋ ਹਫ਼ਤਿਆਂ ਦੇ ਅੰਦਰ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਇਨ੍ਹਾਂ ਵਿੱਚੋਂ ਕਈਆਂ ਦਾ ਕਾਰਜਕਾਲ ਖ਼ਤਮ ਹੋਏ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਜਿਸ ਕਾਰਨ ਇੱਥੋਂ ਦੇ ਸਾਰੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। ਪਟੀਸ਼ਨ ਮੁਤਾਬਕ ਰਾਜ ਦੀਆਂ ਜ਼ਿਆਦਾਤਰ ਨਗਰ ਕੌਂਸਲਾਂ ਦਾ ਕਾਰਜਕਾਲ ਦਸੰਬਰ 2022 ਵਿੱਚ ਖਤਮ ਹੋ ਗਿਆ ਹੈ, ਪਰ ਅਜੇ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button