20 ਨਵੰਬਰ ਨੂੰ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜ਼ੇ ਹੁਣ ਸਾਹਮਣੇ ਆ ਚੁੱਕੇ ਹਨ। ਆਮ ਆਦਮੀ ਪਾਰਟੀ ਨੇ ਚੰਗਾ ਪ੍ਰਦਰਸ਼ਨ ਕਰਦੇ ਹੋਏ 4 ਵਿੱਚ 3 ਵਿਧਾਨ ਸਭਾ ਸੀਟਾਂ ਉੱਪਰ ਜਿੱਤ ਹਾਸਲ ਕੀਤੀ ਹੈ। ਡੇਰਾ ਬਾਬਾ ਨਾਨਕ ਵਿੱਚ ਗੁਰਦੀਪ ਸਿੰਘ ਰੰਧਾਵਾ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੂੰ ਹਰਾ ਦਿੱਤਾ ਹੈ। ਓਧਰ ਚੱਬੇਵਾਲ ਵਿੱਚ ਸਾਂਸਦ ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਇਸ਼ਾਂਕ ਚੱਬੇਵਾਲ ਨੇ ਵੱਡੇ ਬਹੁਮਤ ਨਾਲ ਜਿੱਤ ਹਾਸਿਲ ਕੀਤੀ ਹੈ। ਜ਼ਿਮਨੀ ਚੋਣਾਂ ਵਿੱਚ ਮਿਲੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਇਮਾਨਦਾਰੀ ਨਾਲ ਲੋਕਾਂ ਲਈ ਕੰਮ ਕੀਤਾ ਹੈ। ਉਹਨਾਂ ਨੇ ਭਰੋਸਾ ਦਵਾਇਆ ਕਿ ਜੋ ਉਹਨਾਂ ਵੱਲੋਂ ਵੱਖ ਵੱਖ ਹਲਕੇ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਹਨ। ਉਹਨਾਂ ਨੂੰ ਪੂਰਾ ਕੀਤਾ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.