ਚੰਡੀਗੜ੍ਹ: ਜ਼ਿਮਨੀ ਚੋਣਾ ਤੋਂ ਬਾਅਦ ਹੁਣ ਪੰਜਾਬ ਵਿਚ ਨਗਰ ਕੌਂਸਲ ਚੋਣਾਂ ਦੀ ਤਿਆਰੀ ਸ਼ੁਰੂ ਹੋ ਗਈ ਹੈ। ਜਿਥੇ ਬੀਤੇ ਦਿਨ ਪੰਜਾਬ ਭਾਜਪਾ ਵੱਲੋਂ ਨਗਰ ਕੌਂਸਲ ਚੋਣਾਂ ਲਈ 5 ਸ਼ਹਿਰਾਂ ਲਈ ਇੰਚਾਰਜਾਂ ਤੇ ਕੋ-ਇੰਚਾਰਜਾਂ ਦੀ ਨਿਯੁਕਤੀ ਕਰ ਦਿੱਤੀ ਹੈ, ਉਥੇ ਹੀ ਦੂਜੇ ਪਾਸੇ ਹੋਰ ਸਿਆਸੀ ਪਾਰਟੀਆਂ ਨੇ ਵੀ ਚੋਣਾਂ ਨੂੰ ਲੈ ਕੇ ਆਪਣੀ ਤਿਆਰੀ ਜ਼ੋਰਾਂ-ਸ਼ੋਰਾਂ ‘ਤੇ ਸ਼ੁਰੂ ਕਰ ਦਿੱਤੀ ਹੈ। ਪਰ ਇਸ ਵਿਚਾਲੇ ਹੁਣ ਇਕ ਵਾਰ ਫਿਰ ਤੋਂ ਅਕਾਲੀ ਦਲ ਵੱਲੋਂ ਚੋਣ ਲੜਣ ਨੂੰ ਲੈ ਕੇ ਸਵਾਲ ਉਠਣੇ ਸ਼ੁਰੂ ਹੋ ਗਏ ਹਨ।
ਪੰਜਾਬ ਤੋਂ ਰਾਜਸਥਾਨ ਜਾਂਦੀ ਭਾਖੜਾ ਦਾ ਪਾਣੀ ਵਰਤ ਰਿਹਾ ਹਰਿਆਣਾ
ਅਕਾਲੀ ਦਲ ਦੀ ਗੱਲ ਕਰੀਏ ਤਾਂ ਅਕਾਲੀ ਦਲ ਅਜੇ ਇਨ੍ਹਾਂ ਚੋਣਾਂ ਨੂੰ ਲੈ ਕੇ ਖਾਮੋਸ਼ੀ ਦੇ ਦਿਨ ਕੱਟ ਰਿਹਾ ਹੈ, ਕਿਉਂਕਿ ਪਾਰਟੀ ਪ੍ਰਧਾਨ ਤੇ ਸਮੁੱਚੀ ਅਕਾਲੀ ਦਲ ਲੀਡਰਸ਼ਿਪ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕੀਤੀ ਹੋਈ ਹੈ ਅਤੇ 2 ਦਸੰਬਰ ਨੂੰ ਫ਼ੈਸਲਾ ਆਉਣਾ ਹੈ। ਦੱਸ ਦਈਏ ਕੀ ਇਸ ਤੋਂ ਪਹਿਲਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ‘ਚ ਹੋਈ ਅਕਾਲੀ ਦਲ ਦੀ ਵਰਕਿੰਗ ਕਮੇਟੀ ਮੀਟਿੰਗ ‘ਚ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਨਾਲ ਲੜਣ ਦਾ ਫ਼ੈਸਲਾਂ ਕੀਤਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.