Press ReleasePunjabTop News

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਲਾਲ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਹਲਕਾ ਨਾਭਾ ਦੇ ਵਿਧਾਇਕ ਸ. ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਸ. ਲਾਲ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸ. ਲਾਲ ਸਿੰਘ ਗੰਭੀਰ ਬਿਰਤੀ ਵਾਲੇ ਇਨਸਾਨ ਸਨ, ਜਿਨ੍ਹਾਂ ਨੇ ਆਪਣੀ ਪੂਰੀ ਉਮਰ ਮਿਹਨਤ ਤੇ ਕਿਰਤ ਦੇ ਫਲਸਫੇ ਤਹਿਤ ਕੰਮ ਕੀਤਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ

ਉਨ੍ਹਾਂ ਨੇ ਆਪਣੀ ਸੂਝ-ਬੂਝ ਨਾਲ ਆਪਣਾ ਪਰਿਵਾਰ ਪਾਲਿਆ ਅਤੇ ਆਪਣੇ ਬੱਚਿਆਂ ਨੂੰ ਪੜ੍ਹਾ ਲਿਖਾ ਕੇ ਜੀਵਨ ‘ਚ ਕਾਮਯਾਬ ਇਨਸਾਨ ਬਣਾਇਆ। ਸ. ਸੰਧਵਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button