ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖ ਪੰਥ ਦੀਆਂ ਨਜ਼ਰਾਂ ਦੋ ਦਸੰਬਰ ਨੂੰ ਅਕਾਲੀ ਲੀਡਰਾਂ ਦੀ ਦੋ ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਉਪਰ ਲੱਗੀਆਂ ਹਨ। ਇਸ ਮੌਕੇ ਪੰਥਕ ਸਿਆਸਤ ਬਾਰੇ ਵੱਡਾ ਫੈਸਲਾ ਹੋਣ ਦੀ ਉਮੀਦ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੇਸ਼ੀ ਤੋਂ ਪਹਿਲਾਂ ਹੀ ਅਕਾਲੀ ਲੀਡਰਾਂ ਨੂੰ ਤਾੜਨਾ ਭਰਿਆ ਪੱਤਰ ਲਿਖਿਆ ਹੈ।
ਜਥੇਦਾਰ ਨੇ ਸਪਸ਼ਟ ਕੀਤਾ ਹੈ ਕਿ ਕਿਸੇ ਵੀ ਕਿਸਮ ਦਾ ਰੌਲਾ-ਰੱਪਾ ਪਾ ਕੇ ਪਵਿੱਤਰ ਅਸਥਾਨ ਦੀ ਮਾਣ ਮਰਿਆਦਾ ਨੂੰ ਢਾਹ ਲਾਉਣ ਦਾ ਯਤਨ ਕੀਤਾ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਖ਼ੁਦ ਦੀ ਹੋਵੇਗੀ।
ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂਆਂ ਖ਼ਿਲਾਫ਼ ਦੋ ਦਸੰਬਰ ਨੂੰ ਹੋਣ ਵਾਲੀ ਕਾਰਵਾਈ ਤੋਂ ਪਹਿਲਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਮੂਹ ਅਕਾਲੀ ਲੀਡਰਾਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਉਹ ਇਸ ਮੌਕੇ ਧਾਰਮਿਕ ਅਸਥਾਨ ਦੀ ਮਰਿਆਦਾ ਨੂੰ ਬਰਕਰਾਰ ਰੱਖਣ। ਇਸ ਸਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਵੱਲੋਂ ਭੇਜੇ ਗਏ ਪੱਤਰ ਰਾਹੀਂ ਪੇਸ਼ ਹੋਣ ਵਾਲੇ ਸਮੂਹ ਅਕਾਲੀ ਆਗੂਆਂ ਨੂੰ ਸੁਚੇਤ ਕੀਤਾ ਗਿਆ ਹੈ ਕਿ 2 ਦਸੰਬਰ ਨੂੰ ਬਾਅਦ ਦੁਪਹਿਰ 1 ਵਜੇ ਅਕਾਲ ਤਖ਼ਤ ਵਿਖੇ ਪੇਸ਼ ਹੋਣ ਸਮੇਂ ਜੇ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਕਿਸੇ ਵੀ ਕਿਸਮ ਦਾ ਰੌਲਾ-ਰੱਪਾ ਪਾ ਕੇ ਪਵਿੱਤਰ ਅਸਥਾਨ ਦੀ ਮਾਣ ਮਰਿਆਦਾ ਨੂੰ ਢਾਹ ਲਾਉਣ ਦਾ ਯਤਨ ਕੀਤਾ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਖ਼ੁਦ ਦੀ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.