ਸ਼ੁਰੂ ਹੋਇਆ ਨਵੇਂ ਵਿਧਾਇਕਾਂ ਦਾ ਸਹੁੰ ਚੁੱਕ ਸਮਾਗਮ
ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਗਿੱਦੜਵਾਹਾ ਤੋਂ ਹਰਦੀਪ ਸਿੰਘ ਡਿੰਪੀ ਢਿਲੋਂ ਨੇ ਵਿਧਾਇਕ ਵਜੋਂ ਹਲਫ ਲਿਆ। ਹਾਲਾਂਕਿ ਬਰਨਾਲਾ ਤੋਂ ਚੁਣੇ ਗਏ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਅਜੇ ਹਲਫ਼ ਨਹੀਂ ਲਿਆ।ਇਸ ਦੇ ਨਾਲ ਹੀ ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ।ਜਦਕਿ ਬਰਨਾਲਾ ਤੋਂ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ 4 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਇਸ ਸਬੰਧੀ ਵਿਧਾਨ ਸਭਾ ਨੂੰ ਸੂਚਿਤ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ।
ਇਸ ਦੌਰਾਨ ਸਭ ਤੋਂ ਪਹਿਲਾਂ ਚੱਬੇਵਾਲ ਤੋਂ ਵਿਧਾਇਕ ਬਣੇ ਡਾ.ਇੰਸ਼ਾਕ ਚੱਬੇਵਾਲ ਨੇ ਸਹੁੰ ਚੁੱਕੀ। ਅੰਤ ਵਿੱਚ ਉਨ੍ਹਾਂ ਜੈ ਭੀਮ, ਜੈ ਭਾਰਤ ਅਤੇ ਇੰਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਤੋਂ ਬਾਅਦ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਹੁੰ ਚੁੱਕੀ। ਅੰਤ ਵਿੱਚ ਹਰਦੀਪ ਸਿੰਘ ਗਿੱਦੜਵਾੜਾ ਤੋਂ ਡਿੰਪੀ ਢਿੱਲੋਂ ਨੇ ਅਹਿਦ ਲਿਆ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.