Breaking NewsPunjabTop News

ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖ਼ਰ ਏ ਕੌਮ ਅਵਾਰਡ ਲਿਆ ਗਿਆ ਵਾਪਸ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਿਆਨੀ ਰਘਬੀਰ ਸਿੰਘ ਨੇ ਬੋਲਦੇ ਹੋਏ ਕਿਹਾ ਕਿ ਲੀਡਰਸ਼ਿਪ ਅਗਵਾਈ ਕਰਨ ਦਾ ਅਧਿਕਾਰ ਗੁਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਸੰਬੰਧੀ ਮੁਆਫ਼ੀ ਨਾਮੇ ਦੇ ਜੋ ਇਸ਼ਤਿਹਾਰ ਲਗਾਏ ਗਏ ਹਨ, ਉਸ ਦੇ ਸਾਰੇ ਪੈਸੇ ਵਾਪਸ ਕੀਤੇ ਜਾਣ ਤੇ ਇਹ ਪੈਸੇ ਸੁਖਬੀਰ, ਭੂੰਦੜ, ਚੀਮਾ, ਲੰਗਾਹ ਤੇ ਗਾਬੜੀਆ ਤੋਂ ਵਸੂਲੇ ਜਾਣਗੇ। ਇਸ ਦੇ ਨਾਲ ਹੀ ਗਿਆਨੀ ਗੁਰਬਚਨ ਸਿੰਘ ਤੋਂ ਸਾਰੀਆਂ ਸਹੂਲਤਾਂ ਵਾਪਸ ਲੈਣ ਦਾ ਵੀ ਹੁਕਮ ਜਾਰੀ ਕੀਤਾ ਗਿਆ ਹੈ। ਗਿਆਨੀ ਰਘਬੀਰ ਸਿੰਘ ਵਰਕਿੰਗ ਕਮੇਟੀ ਨੂੰ ਹੁਕਮ ਦਿੱਤਾ ਹੈ ਕਿ ਜਿਨ੍ਹਾਂ ਵਲੋਂ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦਿੱਤੇ ਗਏ ਹਨ, ਉਨ੍ਹਾਂ ਅਸਤੀਫ਼ਿਆਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ ਤੇ ਅਗਲੀ ਰਿਪੋਰਟ ਦਿੱਤੀ ਜਾਵੇ। ਸਿੰਘ ਸਹਿਬਾਨ ਨੇ ਸਵਰਗੀ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖ਼ਰ-ਏ-ਕੌਮ ਦਾ ਐਵਾਰਡ ਵਾਪਸ ਲੈਣ ਦਾ ਵੀ ਹੁਕਮ ਜਾਰੀ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button