PunjabTop News

ਸਰਪੰਚ ਅਤੇ ਪੰਚ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਕਰਨ ਅਤੇ ਵਿਕਾਸ ਕਾਰਜਾਂ ‘ਤੇ ਜ਼ੋਰ ਦੇਣ: ਮੀਤ ਹੇਅਰ

ਨਵੇਂ ਚੁਣੇ 175 ਸਰਪੰਚਾਂ ਅਤੇ 1285 ਪੰਚਾਂ ਨੂੰ ਚੁਕਾਈ ਸਹੁੰ

ਬਰਨਾਲਾ, 3 ਦਸੰਬਰ
ਸੰਸਦ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਚੁਣੇ ਸਰਪੰਚਾਂ ਅਤੇ ਪੰਚਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਓਹ ਆਪਣੇ ਪਿੰਡਾਂ ਦੇ ਲੋਕਾਂ ਦੀ ਸੇਵਾ ਤੇ ਪਿੰਡਾਂ ਦੀ ਤਰੱਕੀ ਨੂੰ ਤਰਜੀਹ ਦੇਣ ਅਤੇ ਪਿੰਡਾਂ ਵਿਚੋਂ ਧੜੇਬੰਦੀ ਖ਼ਤਮ ਕੀਤੀ ਜਾਵੇ।
ਉਨ੍ਹਾਂ ਇਥੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ 175 ਸਰਪੰਚਾਂ ਅਤੇ 1285 ਪੰਚਾਂ ਨੂੰ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਜਿੱਥੇ ਸਭ ਨੂੰ ਵਧਾਈ ਦਿੱਤੀ, ਓਥੇ ਕਿਹਾ ਕਿ ਹਰ ਪੰਚਾਇਤੀ ਨੁੰਮਾਇਦਾ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਵੇ। ਉਨ੍ਹਾਂ ਪਿੰਡਾਂ ਦੀ ਤਰੱਕੀ ਦਾ ਮੁੱਢ ਸਾਫ-ਸਫ਼ਾਈ ਤੋਂ ਬੰਨਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪਿਛਲੇ ਢਾਈ ਸਾਲਾਂ ਵਿੱਚ ਪਿੰਡਾਂ ਲਈ ਕਰੋੜਾਂ ਦੇ ਫੰਡ ਮੁਹਈਆ ਕਰਾਏ ਗਏ ਹਨ। ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਵਿਚ ਨਹਿਰੀ ਪਾਇਪਲਾਈਨ ਪਾਉਣ ਦੀ ਸ਼ੁਰੂਆਤ ਕੀਤੀ ਗਈ ਤੇ 300 ਕਰੋੜ ਰੁਪਏ ਪਹਿਲੇ ਢਾਈ ਸਾਲ ਵਿੱਚ ਦਿੱਤੇ ਗਏ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਪਿੰਡਾਂ ਦੇ ਵਿਕਾਸ ਕਾਰਜ ਵੱਡੇ ਪੱਧਰ ‘ਤੇ ਕਰਾਏ ਜਾਣਗੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ 18 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਅਤੇ ਅਗਲੀ ਵਾਰ ਇਸ ਤੋਂ ਵੀ ਵੱਧ ਪਿੰਡ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ।
ਇਸ ਮੌਕੇ ਵਿਧਾਇਕ ਮਹਿਲ ਕਲਾਂ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਸ. ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਚਾਇਤੀ ਰਾਜ ਸਿਸਟਮ ਸਾਡੇ ਲੋਕਤੰਤਰ ਦਾ ਮੁੱਢ ਹੈ। ਇਸ ਲਈ ਸਰਪੰਚ ਅਤੇ ਪੰਚ ਲੋਕ ਪੱਖੀ ਫ਼ੈਸਲੇ ਲੈਣ ਤਾਂ ਜੋ ਪਿੰਡਾਂ ਦਾ ਵਿਕਾਸ ਹੋ ਸਕੇ। ਉਨ੍ਹਾਂ ਨਵੇਂ ਚੁਣੇ ਸਰਪੰਚਾਂ ਅਤੇ ਪੰਚਾਂ ਨੂੰ ਵਧਾਈ ਦਿੱਤੀ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਲੋਂ ਮੁੱਖ ਮਹਿਮਾਨ ਅਤੇ ਸਾਰੇ ਪਤਵੰਤਿਆਂ, ਸਰਪੰਚਾਂ ਅਤੇ ਪੰਚਾਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਸਰਪੰਚਾਂ ਅਤੇ ਪੰਚਾਂ ਲਈ ਟ੍ਰੇਨਿੰਗ ਪ੍ਰੋਗਰਾਮ ਕਰਾਇਆ ਜਾਵੇਗਾ ਜਿਸ ਰਾਹੀਂ ਉਨ੍ਹਾਂ ਨੂੰ ਪਿੰਡਾਂ ਲਈ ਵੱਖ ਵੱਖ ਗ੍ਰਾਂਟਾਂ ਅਤੇ ਉਨ੍ਹਾਂ ਦੀ ਸੁਚੱਜੀ ਵਰਤੋਂ ਦੀ ਜਾਣਕਾਰੀ ਦਿੱਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਮੁੱਖ ਮਹਿਮਾਨ ਸ. ਗੁਰਮੀਤ ਸਿੰਘ ਮੀਤ ਹੇਅਰ, ਸ. ਕੁਲਵੰਤ ਸਿੰਘ ਪੰਡੋਰੀ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਚੇਅਰਮੈਨ ਮਾਰਕੀਟ ਕਮੇਟੀ ਤਪਾ ਸ. ਤਰਸੇਮ ਸਿੰਘ ਕਾਹਨੇਕੇ, ਹਰਿੰਦਰ ਸਿੰਘ ਧਾਲੀਵਾਲ, ਹਸਨਪ੍ਰੀਤ ਭਾਰਦਵਾਜ, ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਨੂੰ ਗਿਆਨੀ ਗੁਰਦਿੱਤ ਸਿੰਘ ਦੀ ਕਿਤਾਬ ‘ਮੇਰਾ ਪਿੰਡ’ ਭੇਟ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਲਤੀਫ਼ ਅਹਿਮਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ, ਐੱਸ ਡੀ ਐਮ ਬਰਨਾਲਾ ਸ. ਗੁਰਬੀਰ ਸਿੰਘ ਕੋਹਲੀ, ਐੱਸ ਡੀ ਐਮ ਤਪਾ ਸ੍ਰੀ ਰਿਸ਼ਭ ਬਾਂਸਲ ਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button