ਖਨੌਰੀ ਬਾਰਡਰ ‘ਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ ਅਠਵਾਂ ਦਿਨ ਹੈ। ਇਸ ਦੌਰਾਨ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਕਿਸਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਕਾਨਫਰੰਸ ਵੀ ਕੀਤੀ ਹੈ। ਜਿਸ ‘ਚ ਉਨ੍ਹਾਂ ਨੇ ਦੱਸਿਆ ਕਿ ਮਰਨ ਵਰਤ ‘ਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਕਮਜੋਰ ਹੋਣੀ ਸ਼ੁਰੂ ਹੋ ਗਈ ਹੈ।ਕਿਸਾਨਾਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦਾ ਸ਼ੁਗਰ, ਬਲੱਡ ਪ੍ਰੈਸ਼ਰ ਉੱਚ ਪੱਧਰ ‘ਤੇ ਪਹੁੰਚ ਗਿਆ ਹੈ। ਡਾਕਟਰ ਸਵੈਮਾਨ ਦੀ ਟੀਮ ਵੱਲੋਂ ਡੱਲੇਵਾਲ ਦਾ ਚੈੱਕਅਪ ਕੀਤਾ ਗਿਆ ਹੈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਿਕ ਜਗਜੀਤ ਸਿੰਘ ਡੱਲੇਵਾਲ ਦਾ ਅੱਠ ਕਿਲੋ ਭਾਰ ਘੱਟ ਗਿਆ ਹੈ। ਡਾਕਟਰਾਂ ਨੇ ਕਿਹਾ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਘੱਟ ਵੱਧ ਰਿਹਾ ਹੈ ਅਤੇ ਸ਼ੂਗਰ ਪੱਧਰ ਘਟਨਾ ਵੱਧਣਾ ਵੀ ਕਾਫੀ ਚਿੰਤਾਜਨਕ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.