InternationalTop News

ਅਸਟਰੇਲੀਆ ਨੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ ਮੁਲਕ ਚੋਂ ਬਾਹਰ ਕੱਢਣ ਦਾ ਸੁਨਾਇਆ ਹੁਕਮ

ਅਸਟਰੇਲੀਆ ਨੇ ਗੁਰਬਾਣੀ ਦੀ ਬੇਅਦਬੀ ਅਤੇ ਗੁਟਕਾ ਸਾਹਿਬ ਦੇ ਅੰਗ ਖਿਲਾਰਨ ਵਾਲੇ ਕਥਿਤ ਦੋਸ਼ੀ ਦਾ ਵੀਜ਼ਾ ਰੱਦ ਕਰਦਿਆਂ ਉਸ ਨੂੰ ਮੁਲਕ ‘ਚੋਂ ਕੱਢਣ ਦਾ ਫ਼ੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ ਅਗਸਤ ‘ਚ ਪਰਥ ਸਥਿਤ ਗੁਰਦੁਆਰਾ ਕੈਨਿੰਗਵੇਲ ਦੇ ਬਾਹਰ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਸੀ ਅਤੇ ਬੇਅਦਬੀ ਕਰਨ ਦੇ ਦੋਸ਼ ਹੇਠ ਖਿਜਾਰ ਹਿਆਤ (21) ਨੂੰ ਵੈਸਟਰਨ ਆਸਟਰੇਲੀਆ ਪੁਲੀਸ ਦੀਆਂ ਟੀਮਾਂ ਨੇ ਘਟਨਾ ਤੋਂ ਕੁਝ ਦਿਨਾਂ ਬਾਅਦ ਹੀ ਗ੍ਰਿਫ਼ਤਾਰ ਕਰਨ ਮਗਰੋਂ ਸਥਾਨਕ ਅਦਾਲਤ ‘ਚ ਪੇਸ਼ ਕੀਤਾ ਸੀ, ਪਰ ਅਦਾਲਤੀ ਕਾਨੂੰਨ ਮੁਤਾਬਕ ਉਕਤ ਕਥਿਤ ਦੋਸ਼ੀ ਨੂੰ ਸਖ਼ਤ ਸਜ਼ਾ ਨਾ ਦੇਣ ਤੋਂ ਸਿੱਖ ਸੰਸਥਾਵਾਂ ਵੱਲੋਂ ਨਾਰਾਜ਼ਗੀ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਸਰਕਾਰ ਨੂੰ ਇਸ ਬਾਰੇ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button