InternationalTop News

ਲੋਕਾਂ ਦੀ ਅਮਰੀਕਾ ‘ਚ ਕਾਨੂੰਨੀ ਆਮਦ ਨੂੰ ਸੁਖਾਲਾ ਵੀ ਬਣਾਉਣ ਦੀ ਕਰਾਂਗੇ ਕੋਸ਼ਿਸ਼:- ਟਰੰਪ

ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਹ ਕਾਨੂੰਨੀ ਤੌਰ ‘ਤੇ ਅਮਰੀਕਾ ਵਿਚ ਦਾਖਲ ਹੋਣਾ ਆਸਾਨ ਕਰ ਦੇਣਗੇ। ਉਨ੍ਹਾਂ ਆਖਿਆ ਕਿ ਅਸੀਂ ਇਸ ਨੂੰ ਆਸਾਨ ਬਣਾਉਣ ਜਾ ਰਹੇ ਹਾਂ। ਇਸ ਦੇ ਲਈ ਉਨ੍ਹਾਂ ਨੂੰ ਆਸਾਨ ਪ੍ਰੀਖਿਆ ਪਾਸ ਕਰਨੀ ਪਵੇਗੀ। ਉਨ੍ਹਾਂ ਦੇ ਇਸ ਕਦਮ ਨਾਲ ਭਾਰਤੀਆਂ ਨੂੰ ਫਾਇਦਾ ਹੋਵੇਗਾ, ਕਿਉਂਕਿ ਵੱਡੀ ਗਿਣਤੀ ਭਾਰਤੀ, ਖਾਸ ਕਰਕੇ ਪੰਜਾਬੀ ਗੈਰ ਕਾਨੂੰਨੀ ਤੌਰ ਉਤੇ ਅਮਰੀਕਾ ਵਿਚ ਦਾਖਲ ਹੁੰਦੇ ਹਨ।ਡੋਨਲਡ ਟਰੰਪ ਨੇ ਕਿਹਾ ਕਿ ਉਹ ਓਵਲ ਦਫ਼ਤਰ ਵਿਚ ਦਾਖ਼ਲ ਹੋਣ ਮਗਰੋਂ ਸਾਰੇ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ (ਵਾਪਸ ਭੇਜਣ) ਦੀ ਆਪਣੀ ਯੋਜਨਾ ਨੂੰ ਅਮਲੀ ਰੂਪ ਦੇਣਗੇ। ਟਰੰਪ ਨੇ ਹਾਲਾਂਕਿ ਨਾਲ ਹੀ ਸਾਫ਼ ਕਰ ਦਿੱਤਾ ਕਿ ਉਹ ਲੋਕਾਂ ਦੀ ਅਮਰੀਕਾ ਵਿਚ ਕਾਨੂੰਨੀ ਆਮਦ ਨੂੰ ਸੁਖਾਲਾ ਵੀ ਬਣਾਉਣਗੇ।

ਟਰੰਪ ਦਾ ਇਹ ਦਾਅਵਾ ਭਾਰਤੀਆਂ ਲਈ ਮਦਦਗਾਰ ਸਾਬਤ ਹੋ ਸਕਦਾ ਹੈ ਕਿਉਂਕਿ ਇਨ੍ਹਾਂ ਵਿਚੋਂ ਬਹੁਗਿਣਤੀ ਅਮਰੀਕਾ ਵਿਚ ਗੈਰਕਾਨੂੰਨੀ ਢੰਗ ਨਾਲ ਦਾਖ਼ਲ ਹੁੰਦੇ ਹਨ। ਇੰਟਰਵਿਊ ਦੌਰਾਨ ਪੱਤਰਕਾਰ ਨੇ ਜਦੋਂ ਸਵਾਲ ਪੁੱਛਿਆ ਕਿ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਬਾਰੇ ਉਨ੍ਹਾਂ ਦੀ ਕੀ ਯੋਜਨਾ ਹੈ, ਤਾਂ ਟਰੰਪ ਨੇ ਕਿਹਾ, ”ਮੈਨੂੰ ਲੱਗਦਾ ਹੈ ਕਿ ਤੁਹਾਨੂੰ ਇਹ ਕਰਨਾ ਹੋਵੇਗਾ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button